ਘਰ ''ਚੋਂ ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਬਰਾਮਦ, ਫੈਲੀ ਸਨਸਨੀ

07/01/2024 1:18:34 PM

ਅਲੀਰਾਜਪੁਰ- ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲਣ ਦੀ ਘਟਨਾ ਮਗਰੋਂ ਸਨਸਨੀ ਫੈਲ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਮੁਤਾਬਕ ਰਾਊਂਡੀ ਪਿੰਡ ਵਿਚ ਇਕ ਮਕਾਨ 'ਚੋਂ 5 ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਸੂਚਨਾ 'ਤੇ ਪੁਲਸ ਮੌਕੇ 'ਤੇ ਪਹੁੰਚੀ। ਲਾਸ਼ਾਂ ਮਕਾਨ ਵਿਚ ਫਾਹੇ ਨਾਲ ਲਟਕਦੀਆਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਰਾਕੇਸ਼, ਉਸ ਦੀ ਪਤਨੀ ਲਲਿਤਾ, ਪੁੱਤਰੀ ਲਕਸ਼ਮੀ, ਪੁੱਤਰ ਅਕਸ਼ੈ ਅਤੇ ਪ੍ਰਕਾਸ਼ ਵਜੋਂ ਹੋਈ ਹੈ।

ਸੂਤਰਾਂ ਨੇ ਸ਼ੁਰੂਆਤੀ ਜਾਂਚ ਪੜਤਾਲ ਦੇ ਹਵਾਲੇ ਤੋਂ ਕਿਹਾ ਕਿ ਸਵੇਰੇ ਮਕਾਨ ਵਿਚ ਕਿਸੇ ਵਿਅਕਤੀ ਦੇ ਪਹੁੰਚਣ 'ਤੇ ਦਰਵਾਜ਼ਾ ਨਹੀਂ ਖੁੱਲ੍ਹਿਆ। ਇਸ ਤੋਂ ਬਾਅਦ ਖ਼ਦਸ਼ਾ ਹੋਣ 'ਤੇ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਖੁੱਲ੍ਹਵਾਇਆ ਤਾਂ ਮਕਾਨ ਵਿਚੋਂ 5 ਜੀਆਂ ਦੀਆਂ ਲਾਸ਼ਾਂ ਮਿਲੀਆਂ। ਪੁਲਸ ਨੇ ਮਾਮਲੇ ਨੂੰ ਜਾਂਚ 'ਚ ਲੈ ਲਿਆ ਹੈ।


Tanu

Content Editor

Related News