ਗਣੇਸ਼ ਮੂਰਤੀ ਵਿਸਰਜਨ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਨਾਲ ਦੋ ਲੋਕਾਂ ਦੀ ਮੌਤ
Sunday, Oct 01, 2023 - 02:02 PM (IST)

ਛਿੰਦਵਾੜਾ- ਮੱਧ ਪ੍ਰਦੇਸ਼ ਦੇ ਛਿੰਦਵਾੜਾ ਸ਼ਹਿਰ 'ਚ ਇਕ ਟਰੈਕਟਰ 'ਚ ਭਗਵਾਨ ਗਣੇਸ਼ ਦੀ ਮੂਰਤੀ ਦਾ ਵਿਸਰਜਨ ਕਰਨ ਜਾ ਰਹੇ 2 ਲੋਕਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਕਰੀਬ 9 ਵਜੇ ਤਾਰਾ ਕਾਲੋਨੀ 'ਚ ਵਾਪਰੀ।
ਇਹ ਵੀ ਪੜ੍ਹੋ- ਵਰ੍ਹਿਆਂ ਬਾਅਦ ਸੱਚ ਹੋਇਆ ਸੀ ਸੁਫ਼ਨਾ, ਕਿਸਮਤ 'ਚ ਲਿਖਿਆ ਸੀ ਕਾਲ, ਸਕੇ ਭਰਾਵਾਂ ਨਾਲ ਵਾਪਰੀ ਅਣਹੋਣੀ
ਪੁਲਸ ਸੁਪਰਡੈਂਟ ਵਿਨਾਇਕ ਵਰਮਾ ਨੇ ਦੱਸਿਆ ਕਿ ਜਦੋਂ ਇਹ ਲੋਕ ਭਗਵਾਨ ਗਣੇਸ਼ ਦੀ ਮੂਰਤੀ ਨੂੰ ਟਰੈਕਟਰ ਵਿਚ ਵਿਸਰਜਨ ਲਈ ਇਕ ਛੋਟੇ ਤਾਲਾਬ ਵਿਚ ਲੈ ਕੇ ਜਾ ਰਹੇ ਸਨ ਤਾਂ ਤਾਰਾ ਕਾਲੋਨੀ ਇਲਾਕੇ 'ਚ 11 ਕਿਲੋਵਾਟ ਬਿਜਲੀ ਦੀ ਤਾਰ ਦੇ ਸੰਪਰਕ 'ਚ ਆ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਜੇ ਚੌਰੇ (22) ਅਤੇ ਰਾਹੁਲ ਠਾਕੁਰ (38) ਵਜੋਂ ਹੋਈ ਹੈ। ਵਰਮਾ ਨੇ ਦੱਸਿਆ ਕਿ ਇਸ ਘਟਨਾ ਵਿਚ ਮੋਨੂੰ ਚਾਵੜਾ (30) ਵੀ ਬਿਜਲੀ ਦਾ ਝਟਕਾ ਲੱਗਣ ਕਾਰਨ ਝੁਲਸ ਗਿਆ ਅਤੇ ਉਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪ੍ਰਦੂਸ਼ਣ 'ਤੇ 'ਨਕੇਲ', ਦਿੱਲੀ 'ਚ ਅੱਜ ਤੋਂ GRAP ਲਾਗੂ, ਜਾਣੋ ਕਿਹੜੀਆਂ ਚੀਜ਼ਾਂ 'ਤੇ ਲੱਗੀ ਪਾਬੰਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8