ਮੱਧ ਪ੍ਰਦੇਸ਼: ਆਂਗਣਵਾੜੀ ਸਹਾਇਕਾ ਨਾਲ ਜਬਰ-ਜ਼ਨਾਹ ਮਗਰੋਂ ਭੜਕੀ ਹਿੰਸਾ, ਮੁਲਜ਼ਮ ਦੀ ਮਾਂ ਦਾ ਕਤਲ

Sunday, Mar 15, 2026 - 12:20 AM (IST)

ਮੱਧ ਪ੍ਰਦੇਸ਼: ਆਂਗਣਵਾੜੀ ਸਹਾਇਕਾ ਨਾਲ ਜਬਰ-ਜ਼ਨਾਹ ਮਗਰੋਂ ਭੜਕੀ ਹਿੰਸਾ, ਮੁਲਜ਼ਮ ਦੀ ਮਾਂ ਦਾ ਕਤਲ

ਸ਼ਿਵਪੁਰੀ: ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਇੱਕ ਆਂਗਣਵਾੜੀ ਸਹਾਇਕਾ ਨਾਲ ਕਥਿਤ ਜਬਰ-ਜ਼ਨਾਹ ਦੀ ਘਟਨਾ ਤੋਂ ਬਾਅਦ ਭੜਕੀ ਹਿੰਸਾ ਵਿੱਚ ਮੁਲਜ਼ਮ ਦੀ ਮਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਰੰਨੌਦ ਕਸਬੇ ਵਿੱਚ ਵਾਪਰੀ, ਜਿੱਥੇ ਪੀੜਤਾ ਦੇ ਭਰਾ ਵੱਲੋਂ ਕੀਤੇ ਗਏ ਹਮਲੇ ਦੌਰਾਨ ਮੁਲਜ਼ਮ ਦੀ ਮਾਂ ਦੀ ਜਾਨ ਚਲੀ ਗਈ।

ਰੰਨੌਦ ਥਾਣੇ ਦੇ ਇੰਚਾਰਜ ਅਰਵਿੰਦ ਚੌਹਾਨ ਨੇ ਦੱਸਿਆ ਕਿ ਪੀੜਤ ਆਂਗਣਵਾੜੀ ਸਹਾਇਕਾ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਪਰਤ ਰਹੀ ਸੀ। ਇਸ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਇੰਦਰ ਗੁਰਜਰ ਨੇ ਉਸ ਨੂੰ ਘਰ ਛੱਡਣ ਦੇ ਬਹਾਨੇ ਮੋਟਰਸਾਈਕਲ 'ਤੇ ਬਿਠਾ ਲਿਆ ਤੇ ਇੱਕ ਸੁੰਨਸਾਨ ਨਦੀ ਕਿਨਾਰੇ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਘਟਨਾ ਬਾਰੇ ਜਾਣਕਾਰੀ ਮਿਲਣ 'ਤੇ ਪੀੜਤਾ ਦੇ ਭਰਾਵਾਂ ਵਿੱਚ ਭਾਰੀ ਰੋਸ ਫੈਲ ਗਿਆ। ਪੀੜਤਾ ਦਾ ਇੱਕ ਭਰਾ ਆਪਣੇ ਦੋ ਸਾਥੀਆਂ ਸਮੇਤ ਮੁਲਜ਼ਮ ਦੇ ਘਰ ਪਹੁੰਚਿਆ ਅਤੇ ਇੰਦਰ ਗੁਰਜਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਲਜ਼ਮ ਦੀ 60 ਸਾਲਾ ਮਾਂ, ਸਿਰਕੁੰਵਰਬਾਈ ਗੁਰਜਰ, ਆਪਣੇ ਪੁੱਤਰ ਨੂੰ ਬਚਾਉਣ ਲਈ ਵਿਚਕਾਰ ਆ ਗਈ। ਗੁੱਸੇ 'ਚ ਆਏ ਪੀੜਤਾ ਦੇ ਭਰਾ ਨੇ ਤਿੱਖੇ ਹਥਿਆਰ ਨਾਲ ਬਜ਼ੁਰਗ ਔਰਤ ਦੇ ਸਿਰ 'ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾ ਦੀ ਨੂੰਹ ਰੇਣੂ ਗੁਰਜਰ ਦੀ ਸ਼ਿਕਾਇਤ 'ਤੇ ਪੁਲਸ ਨੇ ਭਾਰਤੀ ਨਿਆ ਸੰਹਿਤਾ ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਇਸ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਦੂਜੇ ਪਾਸੇ, ਜਬਰ-ਜ਼ਨਾਹ ਦੇ ਮੁਲਜ਼ਮ ਇੰਦਰ ਗੁਰਜਰ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਲਾਕੇ 'ਚ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News