ਸਰਕਾਰੀ ਸਕੂਲ ''ਚ 100 ਤੋਂ ਵੱਧ ਵਿਦਿਆਰਥੀ ਹੋਏ ਬੀਮਾਰ, ਹਸਪਤਾਲ ''ਚ ਦਾਖ਼ਲ

Tuesday, Sep 19, 2023 - 03:48 PM (IST)

ਜਬਲਪੁਰ- ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ 'ਚ ਇਕ ਸਰਕਾਰੀ ਰਿਹਾਇਸ਼ੀ ਸਕੂਲ ਦੇ 100 ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ਦੇ ਹੋਸਟਲ ਮੈੱਸ 'ਚ ਰਾਤ ਦਾ ਖਾਣਾ ਖਾਣ ਤੋਂ ਬਾਅਦ ਜ਼ਹਿਰੀਲੇ ਭੋਜਨ ਨਾਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜਬਲਪੁਰ ਜ਼ਿਲ੍ਹੇ ਦੇ ਰਾਮਪੁਰ ਛਪਾਰ ਖੇਤਰ 'ਚ ਸਥਿਤ ਸਕੂਲ ਦੇ ਵਿਦਿਆਰਥੀਆਂ ਨੇ ਸੋਮਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਢਿੱਡ 'ਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਘਟਨਾ ਤੋਂ ਬਾਅਦ ਸਕੂਲ ਸਟਾਫ਼ ਨੇ ਸਥਾਨਕ ਲੋਕਾਂ ਅਤੇ ਪੁਲਸ ਨਾਲ ਮਿਲ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ- ਲੋਕ ਸਭਾ ''ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼, PM ਮੋਦੀ ਬੋਲੇ- ਇਸ ਪਵਿੱਤਰ ਕੰਮ ਲਈ ਪਰਮਾਤਮਾ ਨੇ ਮੈਨੂੰ ਚੁਣਿਆ

ਮੁੱਖ ਮੈਡੀਕਲ ਅਤੇ ਸਿਹਤ ਅਧਿਕਾਰੀ ਡਾਕਟਰ ਸੰਜੇ ਮਿਸ਼ਰਾ ਨੇ ਕਿਹਾ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਸੋਮਵਾਰ ਰਾਤ ਨੂੰ ਸਕੂਲ ਦੇ ਹੋਸਟਲ ਮੈੱਸ ਵਿਚ ਰਾਤ ਦਾ ਜ਼ਹਿਰੀਲਾ ਖਾਣਾ ਖਾਣ ਮਿਲਿਆ। ਵਿਦਿਆਰਥੀਆਂ ਨੂੰ ਸਕੂਲ ਸਟਾਫ਼, ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਹਸਪਤਾਲ ਭੇਜਿਆ ਗਿਆ। ਮੁੱਖ ਮੈਡੀਕਲ ਅਫਸਰ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਬੱਚਿਆਂ ਨੂੰ ਹਸਪਤਾਲ ਵਿਚ ਨਿਗਰਾਨੀ ਹੇਠ ਰੱਖਿਆ ਜਾਵੇਗਾ ਅਤੇ ਅੱਜ ਸ਼ਾਮ ਤੱਕ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News