ਨਾਬਾਲਗ ਕੁੜੀ ਨੂੰ ਅਗਵਾ ਕਰ ਕੀਤਾ ਗੈਂਗਰੇਪ, ਦੋਸ਼ੀਆਂ ਨੇ ਪੀੜਤਾ ਦੇ ਚਿਹਰੇ ਨੂੰ ਦੰਦਾਂ ਨਾਲ ਬੁਰੀ ਤਰ੍ਹਾਂ ਕੱਟਿਆ

Tuesday, Feb 08, 2022 - 02:36 PM (IST)

ਨਾਬਾਲਗ ਕੁੜੀ ਨੂੰ ਅਗਵਾ ਕਰ ਕੀਤਾ ਗੈਂਗਰੇਪ, ਦੋਸ਼ੀਆਂ ਨੇ ਪੀੜਤਾ ਦੇ ਚਿਹਰੇ ਨੂੰ ਦੰਦਾਂ ਨਾਲ ਬੁਰੀ ਤਰ੍ਹਾਂ ਕੱਟਿਆ

ਰੀਵਾ (ਭਾਸ਼ਾ)- ਮੱਧ ਪ੍ਰਦੇਸ਼ 'ਚ ਰੀਵਾ ਜ਼ਿਲ੍ਹੇ ਦੇ ਇਕ ਪਿੰਡ 'ਚ 2 ਨਾਬਾਲਗਾਂ ਸਮੇਤ ਤਿੰਨ ਲੋਕਾਂ ਨੇ 17 ਸਾਲਾ ਇਕ ਆਦਿਵਾਸੀ ਕੁੜੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਅਤੇ ਦੰਦਾਂ ਨਾਲ ਉਸ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਕੱਟਿਆ। ਐਡੀਸ਼ਨਲ ਪੁਲਸ ਸੁਪਰਡੈਂਟ ਸ਼ਿਵ ਕੁਮਾਰ ਵਰਮਾ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਘਟਨਾ ਰੀਵਾ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਕਰੀਬ 80 ਕਿਲੋਮੀਟਰ ਦੂਰ ਹਨੂੰਮਨਾ ਪੁਲਸ ਥਾਣਾ ਖੇਤਰ 'ਚ ਐਤਵਾਰ ਰਾਤ ਵਾਪਰੀ ਅਤੇ ਸੋਮਵਾਰ ਨੂੰ ਪੁਲਸ 'ਚ ਇਸ ਦੀ ਸ਼ਿਕਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪਣੀ ਭੈਣ ਨਾਲ ਮੇਲੇ ਤੋਂ ਪਰਤ ਰਹੀ ਕੁੜੀ ਨੂੰ ਤਿੰਨ ਦੋਸ਼ੀਆਂ ਨੇ ਅਗਵਾ ਕਰ ਲਿਆ ਸੀ ਅਤੇ ਉਹ ਉਸ ਨੂੰ ਜੰਗਲ 'ਚ ਲੈ ਗਏ, ਜਿੱਥੇ ਤਿੰਨਾਂ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ।

ਇਹ ਵੀ ਪੜ੍ਹੋ : ED ਦਾ ਦਾਅਵਾ, ਚੰਨੀ ਦੇ ਭਾਣਜੇ ਨੇ ਕਬੂਲਿਆ, ਰੇਤ ਮਾਈਨਿੰਗ ਤੇ ਤਬਾਦਲਿਆਂ ਲਈ ਮਿਲੇ 10 ਕਰੋੜ

ਦੋਸ਼ੀਆਂ 'ਚ 2 ਨਾਬਾਲਗ ਮੁੰਡੇ ਹਨ ਅਤੇ ਇਕ ਦੋਸ਼ੀ ਸ਼ਿਵਕਰਨ ਗੋੜ (22) ਹੈ। ਵਰਮਾ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੇ ਪੀੜਤਾਂ ਨਾਲ ਕੁੱਟਮਾਰ ਕੀਤੀ ਅਤੇ ਆਪਣੇ ਦੰਦਾਂ ਨਾਲ ਉਸ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਕੱਟ ਦਿੱਤਾ। ਉਨ੍ਹਾਂ ਨੇ ਪੀੜਤਾ ਨੂੰ ਘਟਨਾ ਬਾਰੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੀੜਤਾ ਐਤਵਾਰ ਦੇਰ ਰਾਤ ਦੋਸ਼ੀਆਂ ਦੇ ਚੰਗੁਲ ਤੋਂ ਛੁੱਟ ਕੇ ਆਪਣੇ ਇਕ ਰਿਸ਼ਤੇਦਾਰ ਦੇ ਘਰ ਪਹੁੰਚੀ ਅਤੇ ਉਨ੍ਹਾਂ ਨੂੰ ਆਪਬੀਤੀ ਸੁਣਾਈ। ਇਸ ਤੋਂ ਬਾਅਦ ਸੋਮਵਾਰ ਸਵੇਰੇ ਉਹ ਆਪਣੇ ਪਰਿਵਾਰ ਵਾਲਿਆਂ ਨਾਲ ਹਨੂੰਮਨਾ ਪੁਲਸ ਥਾਣੇ ਪਹੁੰਚੀ ਅਤੇ ਮਾਮਲਾ ਦਰਜ ਕਰਵਾਇਆ। ਵਰਮਾ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਵਿਰੁੱਧ ਸਮੂਹ ਜਬਰ ਜ਼ਿਨਾਹ ਸਮੇਤ ਆਈ.ਪੀ.ਸੀ. ਦੀਆਂ ਹੋਰ ਸੰਬੰਧਤ ਧਾਰਾਵਾਂ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਜਾਂਚ 'ਚ ਪੀੜਤਾ ਨਾਲ ਸਮੂਹਕ ਜਬਰ ਜ਼ਿਨਾਹ ਦੀ ਪੁਸ਼ਟੀ ਹੋਈ ਹੈ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News