MP: ਟਾਇਰ ਫਟਣ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਇੰਝ ਬਾਹਰ ਨਿਕਲੇ ਲੋਕ

Thursday, Jul 09, 2026 - 03:27 PM (IST)

MP: ਟਾਇਰ ਫਟਣ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਇੰਝ ਬਾਹਰ ਨਿਕਲੇ ਲੋਕ

ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਯਾਤਰੀ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗ ਗਈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਟਾਇਰ ਫਟਦੇ ਸਾਰ ਹੀ ਕਰੀਬ 30 ਸਵਾਰੀਆਂ ਨੂੰ ਸਮੇਂ 'ਤੇ ਬਾਹਰ ਕੱਢ ਲਿਆ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇਸ ਮਾਮਲੇ ਦੇ ਸਬੰਧ ਵਿਚ ਕਸ਼ਿਪਰਾ ਪੁਲਸ ਸਟੇਸ਼ਨ ਇੰਚਾਰਜ ਕੈਲਾਸ਼ ਸੋਲੰਕੀ ਨੇ ਦੱਸਿਆ ਕਿ ਰੀਵਾ ਤੋਂ ਇੰਦੌਰ ਜਾ ਰਹੀ ਇੱਕ ਨਿੱਜੀ ਟਰੈਵਲ ਏਜੰਸੀ ਦੀ ਯਾਤਰੀ ਬੱਸ ਨੂੰ ਟਾਇਰ ਫਟਣ ਤੋਂ ਬਾਅਦ ਅੱਗ ਲੱਗ ਗਈ।

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ

ਸੋਲੰਕੀ ਦੇ ਅਨੁਸਾਰ, ਟਾਇਰ ਫਟਣ ਤੋਂ ਤੁਰੰਤ ਬਾਅਦ ਅੱਗ ਤੇਜ਼ੀ ਨਾਲ ਨਹੀਂ ਫੈਲੀ। ਉਨ੍ਹਾਂ ਕਿਹਾ ਕਿ ਬੱਸ ਵਿੱਚੋਂ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਕੱਢਣ ਤੋਂ ਬਾਅਦ ਅੱਗ ਤੇਜ਼ੀ ਨਾਲ ਫੈਲ ਗਈ। ਸੋਲੰਕੀ ਨੇ ਕਿਹਾ, "ਬੱਸ ਵਿੱਚ ਸਵਾਰ ਲਗਭਗ 30 ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ।" ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਹਾਦਸੇ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਸ ਹਾਦਸੇ ਦੌਰਾਨ ਬੱਸ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈ, ਜਿਸ ਵਿਚੋਂ ਸੰਘਣਾ ਕਾਲਾ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ।

ਪੜ੍ਹੋ ਇਹ ਵੀ - Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਕੂਲ, ਆਰੇਂਜ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News