ਆਗਰਾ: ਸੰਸਦ ਮੈਂਬਰ ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ

Wednesday, May 20, 2026 - 03:26 PM (IST)

ਆਗਰਾ: ਸੰਸਦ ਮੈਂਬਰ ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ

ਆਗਰਾ : ਸਮਾਜਵਾਦੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਮਜੀ ਲਾਲ ਸੁਮਨ ਨੂੰ ਵਟਸਐਪ ਕਾਲ ਅਤੇ ਸੁਨੇਹੇ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਦੇ ਸਬੰਧ ਵਿਚ ਹਰੀਪਰਵਤ ਪੁਲਸ ਸਟੇਸ਼ਨ ਵਿਚ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੇ ਖਿਲਾਫ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਸੁਮਨ ਨੇ ਦੱਸਿਆ ਕਿ ਉਸਨੂੰ 5 ਮਾਰਚ, 2026 ਨੂੰ ਧਮਕੀ ਭਰੇ ਕਾਲ ਅਤੇ ਸੁਨੇਹੇ ਮਿਲੇ ਸਨ। 

ਇਹ ਵੀ ਪੜ੍ਹੋ - Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ

ਉਨ੍ਹਾਂ ਨੂੰ ਪਹਿਲਾਂ ਵੀ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਧਮਕੀਆਂ ਮਿਲੀਆਂ ਸਨ। ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ 8 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਪੁਲਸ ਡਾਇਰੈਕਟਰ ਜਨਰਲ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸੰਸਦ ਮੈਂਬਰ ਨੇ ਦੋਸ਼ ਲਗਾਇਆ ਕਿ ਐਫਆਈਆਰ ਦਰਜ ਕਰਨ ਵਿੱਚ ਢਾਈ ਮਹੀਨੇ ਦੀ ਦੇਰੀ ਹੋਈ, ਜਦੋਂ ਕਿ 2025 ਵਿੱਚ ਉਨ੍ਹਾਂ ਦੀ ਰਿਹਾਇਸ਼ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਵੀ ਕਾਰਵਾਈ ਹੌਲੀ ਸੀ। ਪੁਲਿਸ ਨੇ ਕਿਹਾ ਕਿ ਜਿਸ ਨੰਬਰ ਤੋਂ ਧਮਕੀ ਭੇਜੀ ਗਈ ਸੀ, ਉਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News