ਮੱਧ ਪ੍ਰਦੇਸ਼: ਜਬਲਪੁਰ ਦੇ ਪ੍ਰਾਈਵੇਟ ਹਸਪਤਾਲ ’ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌਤ

Monday, Aug 01, 2022 - 05:13 PM (IST)

ਜਬਲਪੁਰ– ਮੱਧ ਪ੍ਰਦੇਸ਼ ਦੇ ਜਬਲਪੁਰ ’ਚ ਇਕ ਪ੍ਰਾਈਵੇਟ ਹਸਪਤਾਲ ’ਚ ਸੋਮਵਾਰ ਯਾਨੀ ਕਿ ਅੱਜ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅਫੜਾ-ਦਫੜੀ ਮਚ ਗਈ। ਮਿਲੀ ਜਾਣਕਾਰੀ ਮੁਤਾਬਕ ਅੱਗ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਜਬਲਪੁਰ ਦੇ ਪੁਲਸ ਮੁੱਖ ਸੁਪਰਡੈਂਟ ਅਖਿਲੇਸ਼ ਗੌਰ ਨੇ ਦੱਸਿਆ ਕਿ ਇਹ ਅੱਗ ਗੋਹਲਪੁਰ ਥਾਣਾ ਖੇਤਰ ’ਚ ਦਮੋਹ ਨਾਕਾ ਨੇੜੇ ਨਿਊ ਲਾਈਫ਼ ਮਲਟੀਸਪੈਸ਼ਲਿਸਟ ਹਸਪਤਾਲ ’ਚ ਲੱਗੀ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਜੂਦ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅਖਿਲੇਸ਼ ਮੁਤਾਬਕ ਅੱਗ ਗਰਾਊਂਡ ਫਲੋਰ ’ਤੇ ਸ਼ਾਰਟ ਸਰਕਿਟ ਦੀ ਵਜ੍ਹਾ ਕਰ ਕੇ ਲੱਗੀ ਹੈ। ਹੁਣ ਤੱਕ 8 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ 2 ਗੰਭੀਰ ਰੂਪ ਨਾਲ ਜ਼ਖ਼ਮੀ ਦੱਸੇ ਜਾ ਰਹੇ ਹਨ। 

PunjabKesari

ਓਧਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਰਾਨ ਨੇ ਹਾਦਸੇ ’ਤੇ ਦੁੱਖ ਜਤਾਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਜਬਲਪੁਰ ਦੇ ਇਕ ਹਸਪਤਾਲ ’ਚ ਭਿਆਨਕ ਅੱਗ ਲੱਗਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ।  ਸਥਾਨਕ ਪ੍ਰਸ਼ਾਸਨ ਅਤੇ ਕਲੈਕਟਰ ਨਾਲ ਲਗਾਤਾਰ ਸੰਪਰਕ ਵਿਚ ਹਾਂ। ਮੁੱਖ ਸਕੱਤਰ ਨੂੰ ਪੂਰੇ ਮਾਮਲੇ ’ਤੇ ਨਜ਼ਰ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਰਾਹਤ ਅਤੇ ਬਚਾਅ ਲਈ ਹਰਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਨੇ ਜਬਲਪੁਰ ਹਸਪਤਾਲ ’ਚ ਅੱਗ ਲੱਗਣ ਦੀ ਘਟਨਾ ’ਚ ਜਾਨ ਗੁਆਉਣ ਵਾਲੇ ਪਰਿਵਾਰਕ ਮੈਂਬਰਾਂ ਲਈ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

 


Tanu

Content Editor

Related News