ਹੁਣ ਫਿਰ ਮੱਧ ਪ੍ਰਦੇਸ਼ 'ਚ ਪ੍ਰਵਾਸੀ ਮਜ਼ਦੂਰ ਹੋਏ ਹਾਦਸੇ ਦੇ ਸ਼ਿਕਾਰ, 4 ਦੀ ਮੌਤ

Sunday, May 17, 2020 - 11:46 AM (IST)

ਹੁਣ ਫਿਰ ਮੱਧ ਪ੍ਰਦੇਸ਼ 'ਚ ਪ੍ਰਵਾਸੀ ਮਜ਼ਦੂਰ ਹੋਏ ਹਾਦਸੇ ਦੇ ਸ਼ਿਕਾਰ, 4 ਦੀ ਮੌਤ

ਨਵੀਂ ਦਿੱਲੀ-ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਲਾਕਡਾਊਨ ਲਾਗੂ ਹੈ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਅਤੇ ਰਸਤੇ 'ਚ ਵਾਪਰਨ ਵਾਲਿਆਂ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਮੱਧ ਪ੍ਰਦੇਸ਼ 'ਚ ਇਕ ਹੋਰ ਹਾਦਸਾ ਵਾਪਰ ਗਿਆ ਹੈ। ਇੱਥੋ ਦੇ ਬਰਵਾਨੀ ਜ਼ਿਲੇ 'ਚ ਇਕ ਪ੍ਰਵਾਸੀ ਮਜ਼ਦੂਰ ਅਤੇ ਉਸ ਦੀ ਪਤਨੀ ਸਮੇਤ 2 ਹੋਰ ਲੋਕਾਂ ਨੂੰ ਟੈਂਕਰ ਟਰੱਕ ਨੇ ਕੁਚਲ ਦਿੱਤਾ। ਹਾਦਸੇ ਦੌਰਾਨ 4 ਦੀ ਮੌਕੇ 'ਤੇ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਇਹ 4 ਲੋਕ ਮਹਾਰਾਸ਼ਟਰ ਤੋਂ ਇੰਦੌਰ ਵਾਪਸ ਆਪਣੇ ਘਰ ਪਰਤ ਰਹੇ ਸੀ।

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉੱਤਰ ਪ੍ਰਦੇ ਦੇ ਔਰੈਯਾ ਜ਼ਿਲੇ 'ਚ ਮਜ਼ਦੂਰਾਂ ਦੇ ਨਾਲ ਇਕ ਵੱਡਾ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਇਕ ਟਰੱਕ ਨੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ 23 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਮਜ਼ਦੂਰ ਜ਼ਖਮੀ ਹੋ ਗਏ।  


author

Iqbalkaur

Content Editor

Related News