60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ 6 ਸਾਲ ਦਾ ਬੱਚਾ, ਬਚਾਅ ਮੁਹਿੰਮ 'ਚ ਜੁੱਟੀਆਂ ਟੀਮਾਂ
Saturday, Apr 13, 2024 - 10:20 AM (IST)
ਰੀਵਾ- ਮੱਧ ਪ੍ਰਦੇਸ਼ ਦੇ ਰੀਵਾ 'ਚ 6 ਸਾਲ ਦਾ ਬੱਚਾ 60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ। ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 90 ਕਿਲੋਮੀਟਰ ਦੂਰ ਮਨਿਕਾ ਪਿੰਡ ਖੇਤਰ ਵਿਚ ਵਾਪਰੀ। 6 ਸਾਲ ਦਾ ਵਿਜੇ ਇਕ ਆਦਿਵਾਸੀ ਦਾ ਪੁੱਤਰ, ਜੋ ਕਿ ਸ਼ੁੱਕਰਵਾਰ ਸ਼ਾਮ 5 ਵਜੇ ਦੇ ਕਰੀਬ ਇਕ ਖੇਤ ਵਿਚ ਦੂਜੇ ਬੱਚਿਆਂ ਨਾਲ ਖੇਡ ਰਿਹਾ ਸੀ। ਜਦੋਂ ਉਹ ਗਲਤੀ ਨਾਲ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਵੱਲੋਂ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਇਕ ਸਥਾਨਕ ਨਿਵਾਸੀ ਨੇ ਕਿਹਾ ਕਿ ਖੇਤ 'ਚ ਦੂਜੇ ਬੱਚਿਆਂ ਨਾਲ ਖੇਡਦੇ ਹੋਏ ਬੱਚਾ ਖੁੱਲ੍ਹੇ ਬੋਰਵੈੱਲ ਵਿਚ ਫਿਸਲ ਗਿਆ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ
ਬੋਰਵੈੱਲ ਤੋਂ ਬੱਚੇ ਨੂੰ ਸੁਰੱਖਿਅਤ ਕੱਢਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬਚਾਅ ਟੀਮਾਂ ਵੱਲੋਂ ਤੇਜ਼ੀ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ। ਹਾਲਾਂਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਬਚਾਅ ਕਾਰਜਾਂ ਲਈ ਮਹੱਤਵਪੂਰਨ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਰੀਵਾ ਦੇ ਵਧੀਕ SP ਅਨਿਲ ਸੋਨਕਰ ਨੇ ਕਿਹਾ ਕਿ ਬੋਰਵੈੱਲ ਜਿਸ 'ਚ ਬੱਚਾ ਫਸਿਆ ਹੋਇਆ ਹੈ, ਉਸ ਦਾ ਵਿਆਸ 6 ਸੈਂਟੀਮੀਟਰ ਹੈ। ਬੱਚਾ ਖੇਡਦੇ ਹੋਏ ਬੋਰਵੈੱਲ 'ਚ ਡਿੱਗ ਗਿਆ। ਉਨ੍ਹਾਂ ਕਿਹਾ ਕਿ ਬੋਰਵੈੱਲ ਦੇ ਸਮਾਨਾਂਤਰ ਟੋਇਆ ਪੁੱਟਣ ਦੀ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਫਸੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
ਇਹ ਵੀ ਪੜ੍ਹੋ- ਪਤਨੀ ਦੀ ਮੌਤ ਮਗਰੋਂ ਪਤੀ ਨੇ ਗੁਆਇਆ ਦਿਮਾਗੀ ਸੰਤੁਲਨ, ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਮਾਰੀ ਛਾਲ
SP ਨੇ ਅੱਗੇ ਕਿਹਾ ਕਿ ਵਾਰਾਣਸੀ ਤੋਂ ਇੱਕ ਬਚਾਅ ਟੀਮ ਵੀ ਜਲਦੀ ਹੀ ਮੌਕੇ 'ਤੇ ਪਹੁੰਚ ਜਾਵੇਗੀ। ਅਸੀਂ ਲੜਕੇ ਦੀ ਸਹੀ ਸਥਿਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਬਚਾਅ ਲਿਆ ਜਾਵੇਗਾ। ਕੁੱਲ ਮਿਲਾ ਕੇ ਲਗਭਗ 140 ਫੁੱਟ ਡੂੰਘਾ ਬੋਰਵੈੱਲ ਦੱਸਿਆ ਗਿਆ ਹੈ, ਮੀਂਹ ਨੇ ਬਚਾਅ ਕਾਰਜ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ। ਜਾਣਕਾਰੀ ਮੁਤਾਬਕ ਜ਼ਮੀਨ ਤੋਂ 60 ਫੁੱਟ ਹੇਠਾਂ ਬੱਚਾ ਬੋਰਵੈੱਲ ਦੇ ਅੰਦਰ ਫਸਿਆ ਦੱਸਿਆ ਜਾ ਰਿਹਾ ਹੈ। ਬਚਾਅ ਕਾਰਜ ਦੇ ਹਿੱਸੇ ਵਜੋਂ ਇਕ ਆਕਸੀਜਨ ਸਿਲੰਡਰ ਨੂੰ ਅੰਦਰ ਉਤਾਰ ਦਿੱਤਾ ਗਿਆ ਅਤੇ ਬੱਚੇ ਦੀਆਂ ਹਰਕਤਾਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਇਕ ਕੈਮਰਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- BJP ਉਮੀਦਵਾਰ ਨੇ ਚੋਣ ਪ੍ਰਚਾਰ ਦੌਰਾਨ ਕੁੜੀ ਨੂੰ ਚੁੰਮਿਆ, ਤਸਵੀਰਾਂ ਵਾਇਰਲ ਹੋਣ 'ਤੇ ਵਧਿਆ ਵਿਵਾਦ