ਵੱਡੀ ਖਬਰ : MP ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਦਿੱਲੀ ਏਅਰਪੋਰਟ 'ਤੇ ਰੋਕਿਆ

Friday, Nov 21, 2025 - 03:57 PM (IST)

ਵੱਡੀ ਖਬਰ : MP ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਦਿੱਲੀ ਏਅਰਪੋਰਟ 'ਤੇ ਰੋਕਿਆ

ਨੈਸ਼ਨਲ ਡੈਸਕ : ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਏਅਰਪੋਰਟ 'ਤੇ ਰੋਕ ਲਿਆ ਗਿਆ। ਜਾਣਕਾਰੀ ਮਿਲੀ ਹੈ ਕਿ ਬੀਬੀ ਬਲਵਿੰਦਰ ਕੌਰ ਦੁਪਹਿਰ ਦੇ ਸਮੇਂ ਕੈਨੇਡਾ ਜਾਣ ਲਈ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚੇ ਸਨ। ਇਸ ਦੌਰਾਨ ਏਅਰਪੋਰਟ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਫਲਾਈਟ 'ਚ ਬਹਿਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

ਜਾਣਕਾਰੀ ਤਾਂ ਇਹ ਵੀ ਮਿਲੀ ਹੈ ਕਿ ਫਲਾਈਟ ਆਪਣੇ ਨਿਰਧਾਰਤ ਸਮੇਂ ਉੱਤੇ ਕੈਨੇਡਾ ਲਈ ਰਵਾਨਾ ਹੋ ਗਈ ਪਰ ਅਧਿਕਾਰੀਆਂ ਵਲੋਂ ਬੀਬੀ ਬਲਵਿੰਦਰ ਕੌਰ ਨੂੰ ਕੈਨੇਡਾ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਫਿਲਹਾਲ ਬੀਬੀ ਨੂੰ ਕੈਨੇਡਾ ਕਿਉਂ ਨਹੀਂ ਜਾਣ ਦਿੱਤਾ ਗਿਆ ਜਾਂ ਉਨ੍ਹਾਂ ਨੂੰ ਕਿਉਂ ਰੋਕਿਆ ਗਿਆ ਇਸ ਬਾਰੇ ਕੋਈ ਵੀ ਅਧਿਕਾਰਤ ਜਾਣਕਾਰੀ ਨਹੀਂ ਮਿਲ ਪਾਈ ਹੈ।

 


author

Shubam Kumar

Content Editor

Related News