ਵਿਆਹ ਦੀ ਜਿੱਦ ਕਰਨ 'ਤੇ ਪ੍ਰੇਮਿਕਾ ਨੂੰ ਪ੍ਰੇਮੀ ਨੇ ਬੁਰੀ ਤਰ੍ਹਾਂ ਕੁੱਟਿਆ; ਜ਼ਮੀਨ 'ਤੇ ਪਟਕ ਕੇ ਮਾਰੇ ਲੱਤਾਂ-ਮੁੱਕੇ

Sunday, Dec 25, 2022 - 03:32 PM (IST)

ਵਿਆਹ ਦੀ ਜਿੱਦ ਕਰਨ 'ਤੇ ਪ੍ਰੇਮਿਕਾ ਨੂੰ ਪ੍ਰੇਮੀ ਨੇ ਬੁਰੀ ਤਰ੍ਹਾਂ ਕੁੱਟਿਆ; ਜ਼ਮੀਨ 'ਤੇ ਪਟਕ ਕੇ ਮਾਰੇ ਲੱਤਾਂ-ਮੁੱਕੇ

ਰੀਵਾ- ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਅੱਜ ਦੇ ਯੁੱਗ 'ਚ ਨੌਜਵਾਨਾਂ ਦਾ ਪਿਆਰ ਕਿੰਨਾ ਖੂੰਖਾਰ ਹੋ ਗਿਆ ਹੈ, ਇਹ ਇਸ ਵੀਡੀਓ 'ਚ ਸਾਫ਼ ਨਜ਼ਰ ਆ ਰਿਹਾ ਹੈ। ਦਰਅਸਲ 19 ਸਾਲਾ ਕੁੜੀ ਨੂੰ ਉਸ ਦੇ ਪ੍ਰੇਮੀ ਨੇ ਵਿਆਹ ਕਰਨ ਲਈ ਕਹਿਣ 'ਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ। ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਮਗਰੋਂ ਪੁਲਸ ਨੇ 24 ਸਾਲਾ ਨੌਜਵਾਨ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੁਲਸ ਨੂੰ ਝਾੜੀਆਂ 'ਚੋਂ ਭੁੱਖ ਨਾਲ ਤੜਫਦੀ ਮਿਲੀ ਨਵਜਨਮੀ ਬੱਚੀ, SHO ਦੀ ਪਤਨੀ ਨੇ ਆਪਣਾ ਦੁੱਧ ਪਿਲਾ ਬਚਾਈ ਜਾਨ

ਸਬ ਡਵੀਜ਼ਨਲ ਪੁਲਸ ਅਧਿਕਾਰੀ ਨਵੀਨ ਦੁਬੇ ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਵੀਡੀਓ ਵਿਚ ਦਿੱਸ ਰਿਹਾ ਨੌਜਵਾਨ ਮਊਗੰਜ ਖੇਤਰ ਦਾ ਵਾਸੀ ਹੈ। ਉਨ੍ਹਾਂ ਨੇ ਕਿਹਾ ਕਿ ਕੁੜੀ ਅਤੇ ਦੋਸ਼ੀ ਵਿਚਾਲੇ ਪ੍ਰੇਮ ਸਬੰਧ ਸਨ। ਦੋਹਾਂ ਵਿਚਾਲੇ ਵਿਵਾਦ ਹੋਇਆ, ਜਿਸ ਤੋਂ ਬਾਅਦ ਦੋਸ਼ੀ ਨੇ ਕੁੜੀ ਦੀ ਲੱਤਾਂ- ਮੁੱਕੇ ਮਾਰੇ। ਵੀਡੀਓ 'ਚ ਕੁੜੀ ਦੋਸ਼ੀ ਨਾਲ ਵਿਆਹ ਕਰਨ ਲਈ ਕਹਿੰਦੀ ਨਜ਼ਰ ਆ ਰਹੀ ਹੈ। ਦੋਸ਼ੀ ਇਸ ਗੱਲ ਤੋਂ ਖਿੰਝ ਜਾਂਦਾ ਹੈ ਅਤੇ ਫਿਰ ਉਸ ਨੂੰ ਲੱਤਾਂ ਮਾਰਦਾ ਹੈ ਅਤੇ ਉਸ ਨੂੰ ਕਈ ਥੱਪੜ ਮਾਰਦਾ ਹੈ।

ਇਹ ਵੀ ਪੜ੍ਹੋ- ਦੁਖ਼ਦ ਖ਼ਬਰ; ਗਲੇ 'ਚ ਪੈਨਸਿਲ ਦਾ ਛਿਲਕਾ ਫਸਣ ਕਾਰਨ 6 ਸਾਲਾ ਬੱਚੀ ਦੀ ਮੌਤ

 

ਅਧਿਕਾਰੀ ਨੇ ਕਿਹਾ ਕਿ ਪੀੜਤਾ ਘਟਨਾ ਦੀ ਜਾਣਕਾਰੀ ਦੇਣ ਥਾਣੇ ਆਈ ਸੀ ਪਰ ਉਸ ਨੇ ਸ਼ਿਕਾਇਤ ਦਰਜ ਕਰਾਉਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਹਮਲੇ ਦਾ ਵੀਡੀਓ ਸਾਹਮਣੇ ਆਇਆ ਤਾਂ ਦੋਸ਼ੀ ਖ਼ਿਲਾਫ਼ ਧਾਰਾ-323 ਅਤੇ ਹੋਰ ਧਾਰਾਵਾਂ ਤਹਿਤ ਇਕ ਮਾਮਲਾ ਦਰਜ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਪੀੜਤਾ ਨੇ ਉਸ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਨੇ ਵੀਡੀਓ ਬਣਾਇਆ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ। ਸੂਚਨਾ ਤਕਨਾਲੋਜੀ ਐਕਟ ਤਹਿਤ ਇਕ ਮਾਮਲਾ ਦਰਜ ਕੀਤਾ ਗਿਆ ਹੈ।  ਪ੍ਰੇਮਿਕਾ ਨੂੰ ਕੁੱਟਣ ਵਾਲਾ ਪੰਕਜ ਤ੍ਰਿਪਾਠੀ ਅਤੇ ਵੀਡੀਓ ਬਣਾਉਣ ਵਾਲੇ ਭਰਤ ਸਾਕੇਤ ਨੂੰ ਯੂਪੀ ਦੇ ਮਿਰਜ਼ਾਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕੋਰੋਨਾ ਦਾ ਖ਼ੌਫ; ਇਨ੍ਹਾਂ 5 ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ


author

Tanu

Content Editor

Related News