ਮੱਧ ਪ੍ਰਦੇਸ਼ ’ਚ ਕਾਂਗਰਸ ਦੇ ਮੀਡੀਆ ਪ੍ਰਮੁੱੱਖ ਨੇ ਦਿੱਤਾ ਅਸਤੀਫਾ, ਪਾਰਟੀ ਨੇ ਠੁਕਰਾਇਆ
Saturday, Dec 27, 2025 - 11:07 PM (IST)
ਭੋਪਾਲ, (ਭਾਸ਼ਾ)- ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਸੈੱਲ ਦੇ ਮੁਖੀ ਮੁਕੇਸ਼ ਨਾਇਕ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿਚ ਨਵੀਂ ਲੀਡਰਸ਼ਿਪ ਲਈ ਰਾਹ ਬਣਾਉਣਾ ਚਾਹੁੰਦੇ ਹਨ। ਹਾਲਾਂਕਿ, ਸੂਬਾ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਤਭੇਦ ਗੱਲਬਾਤ ਰਾਹੀਂ ਹੱਲ ਕੀਤੇ ਜਾਣਗੇ।
