ਅਮਰੀਕਾ-ਕੈਨੇਡਾ ਸਰਹੱਦ 'ਤੇ ਮੌਤ ਦਾ ਮਾਮਲਾ: MP ਨੇ ਪੀੜਤ ਪਰਿਵਾਰ ਨੂੰ ਕੈਨੇਡਾ ਦਾ ਵੀਜ਼ਾ ਦੇਣ ਦੀ ਕੀਤੀ ਮੰਗ

Tuesday, Apr 04, 2023 - 12:59 AM (IST)

ਅਮਰੀਕਾ-ਕੈਨੇਡਾ ਸਰਹੱਦ 'ਤੇ ਮੌਤ ਦਾ ਮਾਮਲਾ: MP ਨੇ ਪੀੜਤ ਪਰਿਵਾਰ ਨੂੰ ਕੈਨੇਡਾ ਦਾ ਵੀਜ਼ਾ ਦੇਣ ਦੀ ਕੀਤੀ ਮੰਗ

ਮਹਿਸਾਣਾ (ਭਾਸ਼ਾ): ਗੁਜਰਾਤ ਤੋਂ ਰਾਜਸਭਾ ਮੈਂਬਰ ਜੁਗਲਜੀ ਠਾਕੋਰ ਨੇ ਮਹਿਸਾਣਾ ਜ਼ਿਲ੍ਹੇ ਦੇ 2 ਲੋਕਾਂ ਨੂੰ ਆਪਣੇ ਪਰਿਵਾਰ ਦੇ 4 ਮੈਂਬਰਾਂ ਦਾ ਸਸਕਾਰ ਕਰਨ ਲਈ ਕੈਨੇਡਾ ਜਾਣ ਲਈ ਵੀਜ਼ਾ ਦਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਉਨ੍ਹਾਂ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੂੰ ਪੱਤਰ ਲਿਖ ਕੇ ਮਦਦ ਮੰਗੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - IPL 2023: ਮੋਇਨ ਦੀ 'ਫ਼ਿਰਕੀ' ਨੇ ਪਲਟਿਆ ਪਾਸਾ, ਚੇਨਈ ਨੇ ਲਖਨਊ ਨੂੰ ਹਰਾਇਆ

ਜੁਗਲਜੀ ਠਾਕੋਰ ਨੇ ਕਿਹਾ ਕਿ ਕੈਨੇਡਾ ਤੋਂ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ ਮਾਰੇ ਗਏ 4 ਭਾਰਤੀ ਮਹਿਸਾਣਾ ਜ਼ਿਲ੍ਹੇ ਦੇ ਵਿਜਾਪੁਰ ਤਾਲੁਕਾ ਦੇ ਮਾਨੇਕਪੁਰ ਪਿੰਡ ਦੇ ਰਹਿਣ ਵਾਲੇ ਸਨ। ਠਾਕੋਰ ਨੇ ਕਿਹਾ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਅਪੀਲ ਕੀਤੀ ਹੈ ਕਿ ਚਾਰਾਂ ਦਾ ਸਸਕਾਰ ਉੱਥੇ ਹੀ ਕੈਨੇਡਾ ਵਿਚ ਕੀਤਾ ਜਾਵੇ ਕਿਉਂਕਿ ਪਰਿਵਾਰ ਦੀ ਆਰਥਿਕ ਸਥਿਤੀ ਚੰਗੀ ਨਹੀਂ ਹੈ। 

ਇਹ ਖ਼ਬਰ ਵੀ ਪੜ੍ਹੋ - ਹੁਣ ਨਾਜਾਇਜ਼ ਪਾਰਕਿੰਗ ਦੀ ਸੂਚਨਾ ਦੇਣ 'ਤੇ ਮਿਲੇਗਾ ਇਨਾਮ, ਕੇਂਦਰ ਸਰਕਾਰ ਬਣਾਉਣ ਜਾ ਰਹੀ ਕਾਨੂੰਨ

19 ਜਨਵਰੀ ਨੂੰ ਹੋਈ ਸੀ ਮੌਤ 

PunjabKesari

ਜਿਸ ਘਟਨਾ ਦਾ ਰਾਜ ਸਭਾ ਮੈਂਬਰ ਵੱਲੋਂ ਜ਼ਿਕਰ ਕੀਤਾ ਗਿਆ ਹੈ, ਇਹ 19 ਜਨਵਰੀ ਨੂੰ ਵਾਪਰੀ ਸੀ। ਇਸ ਵਿਚ ਇਕ ਪਰਿਵਾਰ ਦੇ 4 ਮੈਂਬਰਾਂ ਵੱਲੋਂ ਨਾਜਾਇਜ਼ ਤੌਰ 'ਤੇ ਕੈਨੇਡਾ ਤੋਂ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਚਾਰਾਂ ਦੀ ਮੌਤ ਹੋ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News