ਵੱਡੀ ਖ਼ਬਰ : ਤਿਹਾੜ ਜੇਲ੍ਹ ਤੋਂ ਬਾਹਰ ਆਏ MP ਰਾਸ਼ਿਦ

Wednesday, Sep 11, 2024 - 05:35 PM (IST)

ਵੱਡੀ ਖ਼ਬਰ : ਤਿਹਾੜ ਜੇਲ੍ਹ ਤੋਂ ਬਾਹਰ ਆਏ MP ਰਾਸ਼ਿਦ

ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੰਮੂ-ਕਸ਼ਮੀਰ ਦੀ ਬਾਰਾਮੂਲਾ ਸੀਟ ਤੋਂ ਸੰਸਦ ਮੈਂਬਰ ਸ਼ੇਖ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਨੂੰ ਅੱਤਵਾਦੀ ਫੰਡਿੰਗ ਮਾਮਲੇ ਵਿੱਚ 2 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਤੋਂ ਬਾਅਦ ਅੱਜ ਉਹਨਾਂ ਨੂੰ ਵੱਡੀ ਰਾਹਤ ਮਿਲ ਗਈ ਹੈ, ਜਿਸ ਦੇ ਤਹਿਤ ਉਹ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਰਾਸ਼ਿਦ ਨੂੰ ਇਹ ਜ਼ਮਾਨਤ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ (ਅਸੈਂਬਲੀ ਚੋਣਾਂ 2024) ਦੇ ਮੱਦੇਨਜ਼ਰ ਮਿਲੀ ਹੈ। ਇਸ ਦੌਰਾਨ ਉਹ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨਗੇ। 

ਇਹ ਵੀ ਪੜ੍ਹੋ ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ

ਦੱਸ ਦੇਈਏ ਕਿ ਜੇਲ੍ਹ ਤੋਂ ਬਾਹਰ ਆਉਂਦੇ ਹੀ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਮੈਂ ਆਪਣੇ ਲੋਕਾਂ ਲਈ ਲੜਾਂਗਾ। ਮੈਂ ਕਸ਼ਮੀਰ ਦੇ ਲੋਕਾਂ ਨੂੰ ਜੋੜਨ ਲਈ ਆ ਰਿਹਾ ਹਾਂ, ਉਨ੍ਹਾਂ ਨੂੰ ਵੰਡਣ ਲਈ ਨਹੀਂ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ 'ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਉਕਤ ਸਥਾਨ 'ਤੇ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਤੱਕ 3 ਪੜਾਵਾਂ ਵਿੱਚ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 8 ਅਕਤੂਬਰ ਨੂੰ ਆਉਣਗੇ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

PunjabKesari

ਕੀ ਹੈ ਮਾਮਲਾ
ਇੰਜੀਨੀਅਰ ਰਾਸ਼ਿਦ ਨੂੰ 2016 'ਚ ਜੰਮੂ-ਕਸ਼ਮੀਰ 'ਚ UAPA ਤਹਿਤ ਅੱਤਵਾਦੀ ਫੰਡਿੰਗ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਰਾਸ਼ਿਦ ਦਾ ਨਾਮ ਕਸ਼ਮੀਰੀ ਕਾਰੋਬਾਰੀ ਜ਼ਹੂਰ ਵਟਾਲੀ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ, ਜਿਸ ਨੂੰ ਐਨਆਈਏ ਨੇ ਘਾਟੀ ਵਿੱਚ ਅੱਤਵਾਦੀ ਸਮੂਹਾਂ ਅਤੇ ਵੱਖਵਾਦੀਆਂ ਨੂੰ ਕਥਿਤ ਤੌਰ 'ਤੇ ਫੰਡਿੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇੰਜਨੀਅਰ ਰਾਸ਼ਿਦ ਨੇ ਜੇਲ੍ਹ ਵਿੱਚ ਰਹਿੰਦਿਆਂ ਇਸ ਵਾਰ ਲੋਕ ਸਭਾ ਚੋਣ ਲੜੀ ਸੀ। ਉਹ ਬਾਰਾਮੂਲਾ ਸੀਟ ਤੋਂ ਜਿੱਤੇ ਸਨ।

ਇਹ ਵੀ ਪੜ੍ਹੋ ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News