ਮੱਧ ਪ੍ਰਦੇਸ਼ ਦੇ ਸਾਬਕਾ ਸੀ. ਐੱਮ. ਬਾਬੂਲਾਲ ਗੌਰ ਦਾ ਦਿਹਾਂਤ

Wednesday, Aug 21, 2019 - 10:14 AM (IST)

ਮੱਧ ਪ੍ਰਦੇਸ਼ ਦੇ ਸਾਬਕਾ ਸੀ. ਐੱਮ. ਬਾਬੂਲਾਲ ਗੌਰ ਦਾ ਦਿਹਾਂਤ

ਭੋਪਾਲ— ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬਾਬੂਲਾਲ ਗੌਰ ਦਾ ਅੱਜ ਯਾਨੀ ਕਿ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਭੋਪਾਲ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਸਨ। ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ। ਇੱਥੇ ਦੱਸ ਦੇਈਏ ਇਕ ਬਾਬੂਲਾਲ ਨੇ ਉਮਾ ਭਾਰਤੀ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਪ੍ਰਦੇਸ਼ ਦੀ ਕਮਾਨ ਸੰਭਾਲੀ ਸੀ। 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਬੂ ਲਾਲ ਗੌਰ ਦੇ ਦਿਹਾਂਤ 'ਤੇ ਸੋਗ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੰਬਾ ਸਿਆਸੀ ਜੀਵਨ ਜਨਤਾ ਦੀ ਸੇਵਾ ਵਿਚ ਸਮਰਪਿਤ ਰਿਹਾ। ਮੰਤਰੀ ਅਤੇ ਮੁੱਖ ਮੰਤਰੀ ਦੇ ਰੂਪ ਵਿਚ ਮੱਧ ਪ੍ਰਦੇਸ਼ ਦੇ ਵਿਕਾਸ ਲਈ ਕੀਤੇ ਗਏ ਉਨ੍ਹਾਂ ਦੇ ਕੰੰਮ ਹਮੇਸ਼ਾ ਯਾਦ ਰੱਖੇ ਜਾਣਗੇ। ਮੋਦੀ ਨੇ ਕਿਹਾ ਕਿ ਬਾਬੂ ਲਾਲ ਗੌਰ ਜੀ ਦੇ ਦਿਹਾਂਤ ਨਾਲ ਡੂੰਘਾ ਦੁੱਖ ਹੋਇਆ। ਪਰਮਾਤਮਾ ਦੁੱਖ ਦੀ ਇਸ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਧੀਰਜ ਪ੍ਰਦਾਨ ਕਰੇ।


author

Tanu

Content Editor

Related News