ਹੁਣ ਮੱਧ ਪ੍ਰਦੇਸ਼ ਦੀ ਸਰਕਾਰ ਨੇ ਕੀਤਾ ਆਪਣੇ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ, ਦੇਵੇਗੀ 1-1 ਕਰੋੜ ਰੁਪਏ

Thursday, Aug 05, 2021 - 03:58 PM (IST)

ਭੋਪਾਲ (ਵਾਰਤਾ) : ਟੋਕੀਓ ਓਲੰਪਿਕ ਵਿਚ ਜਰਮਨੀ ਨੂੰ ਹਰਾ ਕੇ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਦੇ ਮੱਧ ਪ੍ਰਦੇਸ਼ ਨਾਲ ਸਬੰਧਤ ਮੈਂਬਰ ਵਿਵੇਕ ਸਾਗਰ ਅਤੇ ਨੀਲਕਾਂਤਾ ਸ਼ਰਮਾ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸਨਮਾਨ ਫੰਡ ਦੇ ਰੂਪ ਵਿਚ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਟੋਕੀਓ ਓਲੰਪਿਕ: ਭਾਰਤੀ ਪੁਰਸ਼ ਹਾਕੀ ਟੀਮ ਨੇ ਰਚਿਆ ਇਤਿਹਾਸ, 41 ਸਾਲਾਂ ਬਾਅਦ ਜਿੱਤਿਆ ਕਾਂਸੀ ਤਮਗਾ

PunjabKesari

ਚੌਹਾਨ ਨੇ ਟਵੀਟ ਜ਼ਰੀਏ ਕਿਹਾ, ‘ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿਚ ਸਰਵਸ੍ਰੇਸ਼ਠ ਟੀਮਾਂ ਨੂੰ ਹਰਾਇਆ ਹੈ। ਇਟਾਰਸੀ ਦੇ ਲਾਲ ਵਿਵੇਕ ਸਾਗਰ ਟੀਮ ਦਾ ਹਿੱਸਾ ਹਨ। ਨੀਲਕਾਂਤਾ ਸ਼ਰਮਾ ਨੇ ਮੱਧਪ੍ਰਦੇਸ਼ ਹਾਕੀ ਅਕਾਦਮੀ ਤੋਂ ਟਰੇਨਿੰਗ ਲਈ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਸਨਮਾਨ ਫੰਡ ਮੱਧ ਪ੍ਰਦੇਸ਼ ਸਰਕਾਰ ਦੇਵੇਗੀ।’ ਚੌਹਾਨ ਨੇ ਇਕ ਹੋਰ ਟਵੀਟ ਜ਼ਰੀਏ ਪੂਰੀ ਭਾਰਤੀ ਟੀਮ ਨੂੰ ਇਸ ਇਤਿਹਾਸਕ ਉਪਬਲੱਧੀ ਲਈ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ: ਓਲੰਪਿਕ ’ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਪੰਜਾਬ ਦੇ ਖਿਡਾਰੀਆਂ ਦੇ ਘਰਾਂ ’ਚ ਵਿਆਹ ਵਰਗਾ ਮਾਹੌਲ

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਆਪਣੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਕਰ ਚੁੱਕੀ ਹੈ। ਮੈਚ ਦੀ ਗੱਲ ਕਰੀਏ ਤਾਂ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਇੱਥੇ ਟੋਕੀਓ ਓਲੰਪਿਕਸ ਵਿਚ ਜਰਮਨੀ ਨੂੰ ਹਰਾ ਕੇ 41 ਸਾਲਾਂ ਬਾਅਦ ਓਲੰਪਿਕ ਕਾਂਸੀ ਦਾ ਤਗਮਾ ਜਿੱਤ ਕੇ ਤਮਗੇ ਦਾ ਸੋਕਾ ਖ਼ਤਮ ਕੀਤਾ। 1980 ਦੀਆਂ ਮਾਸਕੋ ਓਲੰਪਿਕ ਖੇਡਾਂ ਤੋਂ ਬਾਅਦ ਇਹ ਭਾਰਤ ਦਾ ਪਹਿਲਾ ਓਲੰਪਿਕ ਹਾਕੀ ਤਗਮਾ ਹੈ। ਇਸ ਦੇ ਨਾਲ ਹੀ, ਓਲੰਪਿਕ ਦੇ ਇਤਿਹਾਸ ਵਿਚ ਭਾਰਤ ਦਾ ਇਹ ਤੀਜਾ ਹਾਕੀ ਕਾਂਸੀ ਤਮਗਾ ਹੈ। ਹੋਰ ਦੋ ਕਾਂਸੀ ਦੇ ਤਗਮੇ 1968 ਮੈਕਸੀਕੋ ਸਿਟੀ ਅਤੇ 1972 ਮਿਊਨਿਖ ਖੇਡਾਂ ਵਿਚ ਆਏ। ਭਾਰਤੀ ਪੁਰਸ਼ ਹਾਕੀ ਟੀਮ ਨੇ ਕੁੱਲ 12 ਤਗਮੇ ਜਿੱਤੇ ਹਨ, ਜਿਨ੍ਹਾਂ ਵਿਚ 8 ਸੋਨੇ, ਇਕ ਚਾਂਦੀ ਅਤੇ 3 ਕਾਂਸੀ ਦੇ ਤਮਗੇ ਸ਼ਾਮਲ ਹਨ। 

ਇਹ ਵੀ ਪੜ੍ਹੋ: ਪਹਿਲਵਾਨ ਰਵੀ ਨੂੰ ਹਰਾਉਣ ਲਈ ਵਿਰੋਧੀ ਖਿਡਾਰੀ ਨੇ ਵੱਢੀ ਸੀ ਦੰਦੀ, ਜ਼ਖ਼ਮ ਦੀ ਤਸਵੀਰ ਹੋਈ ਵਾਇਰਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News