ਸਾਂਸਦ ਹਰਭਜਨ ਸਿੰਘ ਨੇ ਪਹਿਲਾਂ ਹੀ ਵਿਖਾਏ ਸੀ ਬਗਾਵਤੀ ਸੁਰ ! ਹੁਣ ਪੁਰਾਣੀ ਵੀਡੀਓ ਹੋਈ ਵਾਇਰਲ

Sunday, Apr 26, 2026 - 10:26 AM (IST)

ਸਾਂਸਦ ਹਰਭਜਨ ਸਿੰਘ ਨੇ ਪਹਿਲਾਂ ਹੀ ਵਿਖਾਏ ਸੀ ਬਗਾਵਤੀ ਸੁਰ ! ਹੁਣ ਪੁਰਾਣੀ ਵੀਡੀਓ ਹੋਈ ਵਾਇਰਲ

ਨਵੀਂ ਦਿੱਲੀ- ਬੀਤੇ ਦਿਨੀਂ ਰਾਘਵ ਚੱਢਾ, ਹਰਭਜਨ ਸਿੰਘ ਤੇ ਸਵਾਤੀ ਮਾਲੀਵਾਲ ਸਣੇ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਇਸ ਘਟਨਾਕ੍ਰਮ ਨੇ ਪੰਜਾਬ ਤੇ ਦਿੱਲੀ ਦੀ ਸਿਆਸਤ 'ਚ ਵੱਡਾ ਭੂਚਾਲ ਲਿਆ ਕੇ ਰੱਖ ਦਿੱਤਾ ਹੈ। 

ਇਸੇ ਦੌਰਾਨ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਇਕ ਪੁਰਾਣੀ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ, ਜਿਸ 'ਚ ਉਹ ਅਯੁੱਧਿਆ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਣ ਬਾਰੇ ਗੱਲ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ ਉਨ੍ਹਾਂ ਦੀ ਪਰਮਾਤਮਾ ਪ੍ਰਤੀ ਆਸਥਾ ਹੈ ਤੇ ਉਨ੍ਹਾਂ ਨੂੰ ਮੰਦਰ ਜਾਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਕੋਈ ਪਾਰਟੀ ਜਾਵੇ ਜਾਂ ਨਾ ਜਾਵੇ, ਪਰ ਉਹ ਰਾਮ ਮੰਦਰ ਦਰਸ਼ਨਾਂ ਲਈ ਜ਼ਰੂਰ ਜਾਣਗੇ। 

ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੀ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਹ ਸਾਡੇ ਦੌਰ 'ਚ ਹੋ ਰਿਹਾ ਹੈ। ਸਾਨੂੰ ਸਾਰਿਆਂ ਨੂੰ ਇਸ ਸਮਾਗਮ 'ਚ ਸ਼ਾਮਲ ਹੋ ਕੇ ਭਗਵਾਨ ਰਾਮ ਦਾ ਅਸ਼ੀਰਵਾਦ ਲੈਣਾ ਚਾਹੀਦਾ ਹੈ। ਕੋਈ ਜਾਵੇ ਨਾ ਜਾਵੇ, ਮੈਂ ਤਾਂ ਜ਼ਰੂਰ ਜਾਵਾਂਗਾ। ਜੇਕਰ ਕਿਸੇ ਨੂੰ ਮੇਰੇ ਉੱਥੇ ਜਾਣ ਤੋਂ ਕੋਈ ਪਰੇਸ਼ਾਨੀ ਹੈ ਤਾਂ ਉਸ ਨੇ ਜੋ ਕਰਨਾ ਹੈ ਕਰ ਲਵੇ।

Kejriwal stopped his leaders from going to Ram temple, Ayodhya

In a sharp attack, his own MP Harbhajan Singh said "those who have problem with me going to ram temple can do whatever they want but i will go"

Yesterday, Harbhajan Singh left AAP & supported Raghav Chadha in… pic.twitter.com/QberSlU1KW

— Frontalforce 🇮🇳 (@FrontalForce) April 25, 2026

ਉਨ੍ਹਾਂ ਦਾ ਇਹ ਬਿਆਨ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਉਹ ਰਾਮ ਮੰਦਰ ਜਾਣਾ ਚਾਹੁੰਦੇ ਸਨ, ਪਰ ਸ਼ਾਇਦ ਉਨ੍ਹਾਂ 'ਤੇ ਪਾਰਟੀ ਹਾਈਕਮਾਨ ਵੱਲੋਂ ਉੱਥੇ ਨਾ ਜਾਣ ਦਾ ਦਬਾਅ ਬਣਾਇਆ ਜਾ ਰਿਹਾ ਸੀ। ਹੁਣ ਉਨ੍ਹਾਂ ਦੇ ਪਾਰਟੀ ਛੱਡਣ ਮਗਰੋਂ ਕਿਆਸ ਲਗਾਏ ਜਾ ਰਹੇ ਹਨ ਕਿ ਪਾਰਟੀ 'ਚ ਪਹਿਲਾਂ ਤੋਂ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ, ਜਿਸ ਦਾ ਨਤੀਜਾ 7 ਮੈਂਬਰਾਂ ਦਾ ਇਕੱਠੇ ਪਾਰਟੀ ਛੱਡ ਜਾਣ ਵਜੋਂ ਨਿਕਲਿਆ ਹੈ।

ਇਹ ਵੀ ਪੜ੍ਹੋ- ਹੋਵੇਗਾ Internet Blackout ! 'ਖਿਡੌਣਾ' ਬਣ ਕੇ ਰਹਿ ਜਾਣਗੇ ਫ਼ੋਨ, ਇਰਾਨ ਦੇ ਨਿਸ਼ਾਨੇ 'ਤੇ Digital ਦੁਨੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News