ਭਾਜਪਾ ਦੀ ਰਾਜ ਸਭਾ ਮੈਂਬਰ ਇੰਦੂ ਬਾਲਾ ਨੇ ਘੇਰੀ ਸੁੱਖੂ ਸਰਕਾਰ ! ਬਜਟ ਨੂੰ ਦੱਸਿਆ ਨਿਰਾਸ਼ਾਜਨਕ ਤੇ ਜਨਤਾ ਵਿਰੋਧੀ

Tuesday, Mar 24, 2026 - 04:14 PM (IST)

ਭਾਜਪਾ ਦੀ ਰਾਜ ਸਭਾ ਮੈਂਬਰ ਇੰਦੂ ਬਾਲਾ ਨੇ ਘੇਰੀ ਸੁੱਖੂ ਸਰਕਾਰ ! ਬਜਟ ਨੂੰ ਦੱਸਿਆ ਨਿਰਾਸ਼ਾਜਨਕ ਤੇ ਜਨਤਾ ਵਿਰੋਧੀ

ਧਰਮਸ਼ਾਲਾ- ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਇੰਦੂ ਬਾਲਾ ਗੋਸਵਾਮੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ 'ਆਮ ਜਨਤਾ ਨਾਲ ਖਿਲਵਾੜ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਾ ਸਿਰਫ਼ ਨਿਰਾਸ਼ਾਜਨਕ ਹੈ, ਸਗੋਂ ਸੂਬੇ ਦੇ ਵਿਕਾਸ ਨੂੰ ਪਿੱਛੇ ਧੱਕਣ ਵਾਲਾ ਹੈ।

ਗੋਸਵਾਮੀ ਨੇ ਕਿਹਾ ਕਿ ਸਰਕਾਰ ਸੈਰ-ਸਪਾਟਾ ਖੇਤਰ ਨੂੰ ਵਿਕਸਿਤ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ, ਪਰ ਬਜਟ ਵਿੱਚ ਇਸ ਖੇਤਰ ਅਤੇ ਟ੍ਰਾਂਸਪੋਰਟ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਨਾਲ ਸੈਰ-ਸਪਾਟਾ ਕਾਰੋਬਾਰੀਆਂ ਅਤੇ ਪ੍ਰੋਫੈਸ਼ਨਲਜ਼ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।

ਉਨ੍ਹਾਂ ਦੋਸ਼ ਲਾਇਆ ਕਿ 'ਜਨ-ਹਿਤੈਸ਼ੀ' ਹੋਣ ਦਾ ਢਿੰਡੋਰਾ ਪਿੱਟਣ ਵਾਲੀ ਸੁੱਖੂ ਸਰਕਾਰ ਨੇ ਬਜਟ ਵਿੱਚ ਸਮਾਜਿਕ ਸੇਵਾਵਾਂ ਲਈ ਉਚਿਤ ਪ੍ਰਬੰਧ ਨਹੀਂ ਕੀਤੇ। ਇਸ ਕਾਰਨ ਬੁਢਾਪਾ, ਦਿਵਿਆਂਗ ਅਤੇ ਵਿਧਵਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਨਹੀਂ ਹੋ ਸਕੇਗੀ, ਜਿਸ ਦਾ ਸਿੱਧਾ ਅਸਰ ਸਮਾਜ ਦੇ ਸਭ ਤੋਂ ਹੇਠਲੇ ਵਰਗ 'ਤੇ ਪਵੇਗਾ। ਸਿੰਚਾਈ, ਹੜ੍ਹ ਕੰਟਰੋਲ ਅਤੇ ਪੇਂਡੂ ਵਿਕਾਸ ਯੋਜਨਾਵਾਂ ਲਈ ਜਾਰੀ ਕੀਤੇ ਬਜਟ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪੇਂਡੂ ਪ੍ਰਧਾਨ ਸੂਬੇ ਵਿੱਚ ਪਿੰਡਾਂ ਦੀ ਅਣਦੇਖੀ ਸੱਤਾਧਾਰੀ ਪਾਰਟੀ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ

ਗੋਸਵਾਮੀ ਅਨੁਸਾਰ, ਬਜਟ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਕੋਈ ਸਾਧਨ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਨੇ ਨੇਤਾਵਾਂ ਅਤੇ ਅਫ਼ਸਰਾਂ ਦੀਆਂ ਤਨਖਾਹਾਂ ਵਿੱਚ ਕੀਤੀ ਅਸਥਾਈ ਕਟੌਤੀ ਨੂੰ 'ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾਉਣਾ' ਕਰਾਰ ਦਿੱਤਾ। ਰਾਜ ਸਭਾ ਮੈਂਬਰ ਨੇ ਸਰਕਾਰ ਨੂੰ ਫਜ਼ੂਲਖਰਚੀ ਰੋਕਣ, ਭ੍ਰਿਸ਼ਟਾਚਾਰ 'ਤੇ ਲਗਾਮ ਲਗਾਉਣ ਅਤੇ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਸੌੜੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਆਪਕ ਜਨ-ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News