ਸੰਸਦ ਮੈਂਬਰ ਨਵਨੀਤ ਰਾਣਾ ਨੂੰ ਵਟਸਐਪ ''ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, FIR ਦਰਜ

03/06/2024 4:48:15 PM

ਅਮਰਾਵਤੀ- ਅਮਰਾਵਤੀ ਦੇ ਸੰਸਦ ਮੈਂਬਰ ਨਵਨੀਤ ਰਾਣਾ ਨੂੰ ਉਨ੍ਹਾਂ ਦੇ ਵਟਸਐਪ ਨੰਬਰ 'ਤੇ ਆਡੀਓ ਸੰਦੇਸ਼ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ FIR ਦਰਜ ਕੀਤੀ ਗਈ ਹੈ। FIR ਮੁਤਾਬਕ ਸੰਦੇਸ਼ ਭੇਜਣ ਵਾਲੇ ਨੇ ਸੰਸਦ ਮੈਂਬਰ ਖ਼ਿਲਾਫ਼  ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਹੈ। ਪੁਲਸ ਨੇ ਕਿਹਾ ਕਿ ਰਾਣਾ ਨੂੰ 3 ਮਾਰਚ ਨੂੰ ਉਨ੍ਹਾਂ ਦੇ ਫ਼ੋਨ ਨੰਬਰ 'ਤੇ ਧਮਕੀ ਭਰਿਆ ਸੁਨੇਹਾ ਮਿਲਿਆ। ਜਿਸ ਤੋਂ ਬਾਅਦ ਉਸ ਦੇ ਨਿੱਜੀ ਸਹਾਇਕ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। 

ਇਹ ਵੀ ਪੜ੍ਹੋ- ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ ਪਰਤ ਰਹੇ 5 ਲੋਕਾਂ ਦੀ ਭਿਆਨਕ ਹਾਦਸੇ 'ਚ ਮੌਤ

ਆਡੀਓ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਖ਼ਿਲਾਫ਼ ਵੀ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਪੁਲਸ ਨੇ ਰਾਣਾ ਦੇ ਸਹਾਇਕ ਦੀ ਸ਼ਿਕਾਇਤ 'ਤੇ ਛੇੜਛਾੜ, ਪਿੱਛਾ ਕਰਨ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਇਸ ਮਾਮਲੇ 'ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  ਚਮਤਕਾਰ! ਡਾਕਟਰਾਂ ਨੇ ਸ਼ਖ਼ਸ ਨੂੰ ਲਾਏ ਔਰਤ ਦੇ ਹੱਥ, 12 ਘੰਟੇ ਚੱਲੀ ਸਰਜਰੀ


Tanu

Content Editor

Related News