ਸੰਸਦ ਮੈਂਬਰ ਅਸ਼ਲੀਲ ਵੀਡੀਓ ਕਾਲ ਮਾਮਲਾ : ਪੁਲਸ ਨੇ 2 ਨੌਜਵਾਨਾਂ ਕੀਤਾ ਗ੍ਰਿਫ਼ਤਾਰ

09/30/2023 6:20:28 PM

ਭਿਵਾਨੀ (ਭਾਸ਼ਾ)- ਹਰਿਆਣਾ 'ਚ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਧਰਮਬੀਰ ਸਿੰਘ ਨੂੰ ਵਟਸਐੱਪ 'ਤੇ ਕੀਤੀ ਗਈ ਅਸ਼ਲੀਲ ਵੀਡੀਓ ਕਾਲ ਦੇ ਮਾਮਲੇ 'ਚ ਪੁਲਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਨੈੱਟਵਰਕ ਅਤੇ ਇਰਾਦੇ ਬਾਰੇ ਪਤਾ ਕਰਨ ਦੇ ਨਾਲ ਹੀ ਉਨ੍ਹਾਂ ਦਾ ਅਪਰਾਧਕ ਪਿਛੋਕੜ ਦੇਖ ਰਹੀ ਹੈ। ਪੁਲਸ ਅਨੁਸਾਰ ਇਸ ਮਾਮਲੇ 'ਚ ਇਨ੍ਹਾਂ ਨੌਜਵਾਨਾਂ ਦੇ ਤਿੰਨ ਹੋਰ ਸਾਥੀਆਂ ਦੀ ਭਾਲ ਹੈ। ਪੁਲਸ ਅਨੁਸਾਰ ਫੜੇ ਗਏ ਦੋਵੇਂ ਨੌਜਵਾਨ ਮੇਵਾਤ ਤੋਂ ਹਨ। ਭਿਵਾਨੀ ਅਪਰਾਧ ਸ਼ਾਖਾ ਥਾਣੇ ਦੇ ਇੰਚਾਰਜ (ਐੱਸ.ਐੱਚ.ਓ.) ਵਿਕਾਸ ਅਨੁਸਾਰ ਸੰਸਦ ਮੈਂਬਰ ਚੌਧਰੀ ਧਰਮਬੀਰ ਦੇ ਸਕੱਤਰ ਨੇ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਅਣਪਛਾਤੇ ਵਿਅਕਤੀ ਨੇ ਸੰਸਦ ਮੈਂਬਰ ਧਰਮਬੀਰ ਨੂੰ ਵਟਸਐੱਪ 'ਤੇ ਵੀਡੀਓ ਕਾਲ ਕੀਤੀ ਅਤੇ ਕਾਲ ਚੁੱਕਣ 'ਤੇ ਸਾਹਮਣਏ ਅਸ਼ਲੀਲ ਵੀਡੀਓ ਚੱਲ ਰਹੀ ਸੀ।

ਇਹ ਵੀ ਪੜ੍ਹੋ : ਭਾਜਪਾ ਸੰਸਦ ਮੈਂਬਰ ਨੂੰ ਵਟਸਐੱਪ 'ਤੇ ਆਇਆ ਅਸ਼ਲੀਲ ਵੀਡੀਓ ਕਾਲ, ਮਾਮਲਾ ਦਰਜ

ਵਿਕਾਸ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਸੰਸਦ ਮੈਂਬਰ ਧਰਮਬੀਰ ਨੇ ਇਸ ਤੋਂ ਬਾਅਦ ਤੁਰੰਤ ਫ਼ੋਨ ਕੱਟ ਦਿੱਤਾ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲਾ ਵਿਅਕਤੀ ਉਨ੍ਹਾਂ ਦੀ ਸਕ੍ਰੀਨ ਰਿਕਾਰਡ ਕਰ ਰਿਹਾ ਸੀ। ਉਨ੍ਹਾਂ ਦ4ਸਿਆ ਕਿ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕੀਤੀ। ਵਿਕਾਸ ਨੇ ਦੱਸਿਆ ਕਿ ਫ਼ੋਨ ਕਰਨ ਵਾਲੇ ਦੀ ਮੋਬਾਇਲ ਦੀ ਲੋਕੇਸ਼ਨ ਦਾ ਪਤਾ ਲਗਾਇਆ ਗਿਆ, ਜੋ ਮੇਵਾਤ ਖੇਤਰ 'ਚ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੇਵਾਤ ਪੁਲਸ ਨਾਲ ਸੰਪਰਕ ਕਰ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੇਵਾਤ ਪੁਲਸ ਨੇ ਦੇਰ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਅਜੇ ਤਿੰਨ ਦੋਸ਼ੀ ਫਰਾਰ ਹਨ, ਜਿਨ੍ਹਾਂ ਦੀ ਪੁਲਸ ਭਾਲ ਕਰ ਰਹੀ ਹੈ। ਐੱਸ.ਐੱਚ.ਓ. ਵਿਕਾਸ ਅਨੁਸਾਰ ਗ੍ਰਿਫ਼ਤਾਰ ਦੋਵੇਂ ਨੌਜਵਾਨਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਲੋਕਾਂ ਨੂੰ ਬਲੈਕਮੇਲ ਕਰਨ ਲਈ ਕਿਸੇ ਵੀ ਨੰਬਰ 'ਤੇ ਫ਼ੋਨ ਕਰ ਦਿੰਦੇ ਹਨ ਅਤੇ ਅਸ਼ਲੀਲ ਵੀਡੀਓ ਚਲਾ ਕੇ ਸਕ੍ਰੀਨ ਰਿਕਾਰਡ ਕਰ ਲੈਂਦੇ ਹਨ ਤਾਂਕਿ ਸਾਹਮਣੇ ਵਾਲੇ ਵਿਅਕਤੀ ਨੂੰ ਬਲੈਕਮੇਲ ਕਰ ਕੇ ਪੈਸੇ ਠੱਗੇ ਜਾ ਸਕਣ। ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ। ਪੁਲਸ ਉਨ੍ਹਾਂ ਦੇ ਨੈੱਟਵਰਕ ਦੇ ਨਾਲ ਹੀ ਇਹ ਪਤਾ ਲਗਾ ਰਹੀ ਹੈ ਕਿ ਉਨ੍ਹਾਂ ਨੇ ਹੁਣ ਤੱਕ ਕਿੰਨੇ ਵਿਅਕਤੀਆਂ ਨੂੰ ਇਸ ਤਰ੍ਹਾਂ ਫਸਾਇਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News