ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ’ਚ ਚੁੱਕਿਆ ਦੇਸ਼ ’ਚ ਵਧ ਰਹੀ ਮਹਿੰਗਾਈ ਦਾ ਮੁੱਦਾ, ਪੁੱਛਿਆ ਕੀ ਕਰ ਰਹੀ ਸਰਕਾਰ

12/12/2023 10:38:04 AM

ਜਲੰਧਰ/ਨਵੀਂ ਦਿੱਲੀ (ਧਵਨ)–ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਬੀਤੇ ਦਿਨ ਸੰਸਦ ਵਿਚ ਮਹਿੰਗਾਈ ਦੇ ਮੁੱਦੇ ਸਰਕਾਰ ਦਾ ਧਿਆਨ ਖਿੱਚਦੇ ਹੋਏ ਸਰਕਾਰ ਨੂੰ ਵੱਧ ਰਹੀ ਮਹਿੰਗਾਈ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲਗਾਤਾਰ ਮਹਿੰਗਾਈ ਵਧ ਰਹੀ ਹੈ, ਜਿਸ ਨਾਲ ਲੋਕਾਂ ਖਾਸ ਕਰ ਕੇ ਗਰੀਬ ਪਰਿਵਾਰ ਦੇ ਲਈ ਜ਼ਿੰਦਗੀ ਦਾ ਨਿਰਬਾਹ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਖੁਰਾਕੀ ਪਦਾਰਥਾਂ, ਈਂਧਨ ਸਮੇਤ ਲੋੜ ਦੀ ਹਰ ਚੀਜ਼ ਦੇ ਭਾਅ ਆਸਮਾਨ ਨੂੰ ਛੂਹ ਰਹੇ ਹਨ। ਇਸ ਲਈ ਇਸ ਮਹੱਤਵਪੂਰਨ ਮੁੱਦੇ ’ਤੇ ਸੰਸਦ ਮੈਂਬਰ ਨੇ ਸੰਸਦ ਵਿਚ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ। 

ਇਹ ਵੀ ਪੜ੍ਹੋ-  ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ

ਆਪਣੇ ਸਵਾਲ ਵਿਚ ਉਨ੍ਹਾਂ ਨੇ ਸਰਕਾਰ ਕੋਲੋਂ ਪੁੱਛਿਆ ਹੈ ਕਿ ਕੀ ਸਰਕਾਰ ਨੇ ਇਸ ਗੱਲ ’ਤੇ ਧਿਆਨ ਦਿੱਤਾ ਹੈ ਕਿ ਦੇਸ਼ ਦੀ ਪ੍ਰਚੂਨ ਮਹਿੰਗਾਈ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜੇਕਰ ਹਾਂ ਤਾਂ ਮੌਜੂਦਾ ਦਰ ’ਤੇ ਮੁਦਰਾਸਫਿਤੀ ਦਾ ਵੇਰਵਾ ਕੀ ਹੈ? ਕੀ ਸਰਕਾਰ ਨੇ ਮੁਦਰਾਸਫਿਤੀ ਵਿਚ ਵਾਧੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਈ ਅਧਿਐਨ ਕਰਵਾਇਆ ਹੈ। ਜੇਕਰ ਹਾਂ ਤਾਂ ਉਸ ਸਬੰਧੀ ਵੇਰਵਾ ਕੀ ਹੈ ਅਤੇ ਦੇਸ਼ ਵਿਚ ਮੁਦਰਾਸਫਿਤੀ ਦੇ ਪੱਧਰ ਨੂੰ ਘਟਾਉਣ ਲਈ ਸਰਕਾਰ ਵੱਲੋਂ ਕੀ ਕਦਮ ਚੁੱਕੇ ਗਏ ਹਨ/ਚੁੱਕੇ ਜਾ ਰਹੇ ਹਨ? ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਆਮ ਨਾਗਰਿਕ ਇਨ੍ਹਾਂ ਹੀ ਸਵਾਲਾਂ ਵਿਚ ਘਿਰਿਆ ਹੈ ਅਤੇ ਇਹੀ ਜਾਣਨਾ ਚਾਹੁੰਦਾ ਹੈ ਕਿ ਇਹ ਮਹਿੰਗਾਈ ਇੰਨੀ ਤੇਜ਼ੀ ਨਾਲ ਕਿਉਂ ਵਧ ਰਹੀ ਹੈ। ਪੈਟਰੋਲ-ਡੀਜ਼ਲ ਹੋਵੇ ਜਾਂ ਫਿਰ ਖਾਣ-ਪੀਣ ਦੀਆਂ ਚੀਜ਼ਾਂ ਦੇ ਇੰਨੇ ਭਾਅ ਲਗਾਤਾਰ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਹਾਲਾਂਕਿ ਵਿੱਤ ਮੰਤਰਾਲਾ ਵੱਲੋਂ ਰਿੰਕੂ ਦੇ ਸਵਾਲ ਦਾ ਜਵਾਬ ਦੇਣ ਤੋਂ ਆਨਾਕਾਨੀ ਕੀਤੀ ਗਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਉਜਵਲਾ ਯੋਜਨਾ ਦੇ ਰਾਹੀਂ ਇਸ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਮਦਦ ਕਰਨ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ- ਫਤਿਹਗੜ੍ਹ ਚੂੜੀਆਂ 'ਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ, ਚੱਲੇ ਤੇਜ਼ਧਾਰ ਹਥਿਆਰ, ਘਟਨਾ cctv 'ਚ ਕੈਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan