ਸੋਸ਼ਲ ਮੀਡੀਆ 'ਤੇ ਬਣੀ 'ਸਹੇਲੀ' ਨਾਲ ਵਿਆਹ ਕਰਵਾਉਣ ਰਾਜਸਥਾਨ ਪੁੱਜੀ  MP ਦੀ ਔਰਤ, ਗ੍ਰਿਫ਼ਤਾਰ

Tuesday, Nov 08, 2022 - 12:56 AM (IST)

ਜੈਪੁਰ (ਆਈ. ਏ. ਐੱਨ. ਐੱਸ.) : ਰਾਜਸਥਾਨ ਦੇ ਨਾਗੌਰ 'ਚ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਜਿੱਥੇ ਮੱਧ ਪ੍ਰਦੇਸ਼ ਦੀ ਇਕ ਔਰਤ ਸੋਸ਼ਲ ਮੀਡੀਆ 'ਤੇ ਬਣੀ ਸਹੇਲੀ ਨਾਲ "ਵਿਆਹ" ਕਰਵਾਉਣ ਲਈ ਉਸ ਦੇ ਘਰ ਤਕ ਪਹੁੰਚ ਗਈ। ਇੱਥੇ ਹੀ ਬੱਸ ਨਹੀਂ, ਉਸ ਨੇ ਆਪਣੀ ਸਹੇਲੀ 'ਤੇ ਜ਼ਬਰਦਸਤੀ ਵਿਆਹ ਕਰਵਾਉਣ ਤੇ ਸਮਲਿੰਗੀ ਸਬੰਧ ਬਣਾਉਣ ਲਈ ਦਬਾਅ ਬਣਾਇਆ ਅਤੇ ਇਨਕਾਰ ਕਰਨ 'ਤੇ ਉਸ ਤੋਂ 10 ਲੱਖ ਰੁਪਏ ਦੀ ਮੰਗ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਰਾਮਾਮੂਰਤੀ ਜੋਸ਼ੀ ਨੇ ਦੱਸਿਆ ਕਿ ਐਤਵਾਰ ਨੂੰ ਪੀੜਤਾ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਲਾਡਨੂ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਿੱਤੀ ਕਿ ਸ਼ਨੀਵਾਰ ਰਾਤ ਕਰੀਬ 10 ਵਜੇ ਇਕ ਔਰਤ ਨੇ ਜ਼ਬਰਦਸਤੀ ਉਨ੍ਹਾਂ ਦੇ ਘਰ ਦਾਖਲ ਹੋ ਕੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ। ਜਦੋਂ ਪੀੜਤਾ ਨੇ ਨਾਲ ਆਉਣ ਤੋਂ ਇਨਕਾਰ ਕੀਤਾ ਤਾਂ ਉਸ ਨੇ ਕੁੱਟਮਾਰ ਕਰਨ ਅਤੇ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ।

ਇਹ ਖ਼ਬਰ ਵੀ ਪੜ੍ਹੋ - ਧੀਆਂ ਦੇ ਹਿੱਤ ’ਚ ਪ੍ਰੇਰਨਾਦਾਇਕ ਫ਼ੈਸਲਾ; ਜਿਸ ਘਰ ਧੀ ਦਾ ਜਨਮ, ਉਸ ਨੂੰ ਦਿੱਤੇ ਜਾਣਗੇ 10 ਹਜ਼ਾਰ ਰੁਪਏ

ਪੀੜਤਾ ਵੱਲੋਂ ਥਾਣੇ 'ਚ ਦਰਜ ਕਰਵਾਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਔਰਤ ਨਾਲ ਉਸ ਦੀ ਜਾਣ-ਪਛਾਣ ਹੋਈ ਸੀ ਅਤੇ ਦੋਵੇਂ ਚੰਗੇ ਦੋਸਤ ਬਣ ਗਏ ਸਨ। ਹੁਣ ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਔਰਤ 'ਤੇ ਉਸ ਨਾਲ ਵਿਆਹ ਕਰਨ ਦਾ ਦਬਾਅ ਪਾਇਆ ਗਿਆ ਅਤੇ ਵਿਆਹ ਨਾ ਕਰਵਾਉਣ ਦੇ ਬਦਲੇ 10 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਿਪੋਰਟ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਸਾਂਝੀ।


Anmol Tagra

Content Editor

Related News