ਕਾਰਜਕਾਲ ਖਤਮ ਹੋਣ ''ਤੇ ਆਪਣੀ ਜਾਇਦਾਦ ਦਾ ਐਲਾਨ ਕਰਨ ਸੰਸਦ ਮੈਂਬਰ
Monday, Sep 18, 2017 - 03:58 AM (IST)
ਨਵੀਂ ਦਿੱਲੀ - ਇਕ ਨਵੇਂ ਨਿੱਜੀ ਬਿੱਲ ਵਿਚ ਕਿਹਾ ਗਿਆ ਹੈ ਕਿ ਸੰਸਦ ਮੈਂਬਰਾਂ ਨੂੰ ਆਪਣਾ ਕਾਰਜਕਾਲ ਖਤਮ ਹੋਣ 'ਤੇ ਆਪਣੀ ਜਾਇਦਾਦ ਦਾ ਐਲਾਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਬਿੱਲ ਅਰੁਣਾਚਲ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਨਿਨੋਂਗ ਐਰਿੰਗ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਪੇਸ਼ ਕਰਨਗੇ। ਇਸ ਬਿੱਲ ਦਾ ਮਕਸਦ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਸੰਸਦ ਮੈਂਬਰਾਂ ਨੂੰ ਆਪਣੀ ਜਾਇਦਾਦ ਦਾ ਐਲਾਨ ਕਰਨਾ ਚਾਹੀਦਾ ਹੈ। ਬਿੱਲ ਵਿਚ ਪ੍ਰਸਤਾਵ ਪਾਸ ਕੀਤਾ ਗਿਆ ਹੈ ਕਿ ਸੰਸਦ ਮੈਂਬਰ ਆਪਣਾ ਕਾਰਜਕਾਲ ਖਤਮ ਹੋਣ ਤੋਂ ਬਾਅਦ 90 ਦਿਨਾਂ ਦੇ ਅੰਦਰ ਆਪਣੀ ਜਾਇਦਾਦ ਦਾ ਐਲਾਨ ਕਰਨਗੇ।
