ਗੋਆ ਦੀ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦਾ ਦਿਹਾਂਤ, ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀ
Wednesday, Nov 18, 2020 - 05:09 PM (IST)
ਗੋਆ- ਭਾਜਪਾ ਦੀ ਸੀਨੀਅਰ ਨੇਤਾ ਅਤੇ ਗੋਆ ਦੀ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ। ਸਿਨਹਾ ਦੇ ਦਿਹਾਂਤ 'ਤੇ ਭਾਰਤ ਸਰਕਾਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਦਿੱਤੀ ਹੈ। ਸ਼ਾਹ ਨੇ ਟਵੀਟ ਰਾਹੀਂ ਰਾਹੀਂ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਲਿਖਿਆ,''ਗੋਆ ਦੀ ਸਾਬਕਾ ਰਾਜਪਾਲ ਅਤੇ ਸੀਨੀਅਰ ਭਾਜਪਾ ਨੇਤਾ ਮ੍ਰਿਦੁਲਾ ਸਿਨਹਾ ਜੀ ਦਾ ਦਿਹਾਂਤ ਬਹੁਤ ਦੁਖਦ ਹੈ। ਉਨ੍ਹਾਂ ਨੇ ਜੀਵਨ ਭਰ ਸਮਾਜ ਅਤੇ ਸੰਗਠਨ ਲਈ ਕੀਤਾ। ਉਹ ਇਕ ਲੇਖਿਕਾ ਵੀ ਸੀ, ਜਿਨ੍ਹਾਂ ਨੂੰ ਉਨ੍ਹਾਂ ਦੇ ਲੇਖਨ ਲਈ ਵੀ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਓਮ ਸ਼ਾਂਤੀ।''
ਇਹ ਵੀ ਪੜ੍ਹੋ : 6ਵੀਂ 'ਚ ਪੜ੍ਹਦੀ ਮਾਸੂਮ ਬੱਚੀ 10 ਕਿਲੋਮੀਟਰ ਪੈਦਲ ਚੱਲ ਕੇ ਪਿਤਾ ਖ਼ਿਲਾਫ਼ ਇਹ ਸ਼ਿਕਾਇਤ ਕਰਨ ਲਈ ਪਹੁੰਚੀ
ਦੱਸਣਯੋਗ ਹੈ ਕਿ ਮ੍ਰਿਦੁਲਾ ਬਿਹਾਰ ਦੇ ਮੁਜ਼ੱਫਰਪੁਰ ਦੀ ਰਹਿਣ ਵਾਲੀ ਸੀ। ਉਨ੍ਹਾਂ ਨੇ ਨਵੀਂ ਦਿੱਲੀ 'ਚ ਆਖਰੀ ਸਾਹ ਲਿਆ। ਉਹ ਕਾਫ਼ੀ ਦਿਨਾਂ ਤੋਂ ਬੀਮਾਰ ਚੱਲ ਰਹੀ ਸੀ। ਸਾਬਕਾ ਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ, ਸਿਹਤ ਮੰਤਰੀ ਮੰਗਲ ਪਾਂਡੇ, ਮੁੱਖ ਮੰਤਰੀ ਨਿਤੀਸ਼ ਕੁਮਾਰ, ਬਿਹਾਰ ਭਾਜਪਾ ਪ੍ਰਧਾਨ ਡਾਕਟਰ ਸੰਜੇ ਜਾਇਸਵਾਲ, ਉੱਪ ਮੁੱਖ ਮੰਤਰੀ ਰੇਣੂੰ ਦੇਵੀ ਨੇ ਮ੍ਰਿਦੁਲਾ ਸਿਨਹਾ ਦੇ ਦਿਹਾਂਤ 'ਤੇ ਸੋਗ ਜਤਾਇਆ ਹੈ।
ਇਹ ਵੀ ਪੜ੍ਹੋ : 'ਗੂਗਲ ਗਰਲ' ਦੇ ਨਾਂ ਨਾਲ ਮਸ਼ਹੂਰ ਹੈ ਇਹ 6 ਸਾਲ ਦੀ ਬੱਚੀ, ਗਿਆਨ ਦੇ ਭੰਡਾਰ ਤੋਂ ਹਰ ਕੋਈ ਹੈ ਹੈਰਾਨ