MSP ’ਤੇ 22 ਅਗਸਤ ਨੂੰ ਹੋਵੇਗੀ ਕਮੇਟੀ ਦੀ ਪਹਿਲੀ ਬੈਠਕ, SKM ਨੇ ਕਿਹਾ- ਸਾਨੂੰ ਕੋਈ ਉਮੀਦ ਨਹੀਂ

Wednesday, Aug 17, 2022 - 11:18 AM (IST)

MSP ’ਤੇ 22 ਅਗਸਤ ਨੂੰ ਹੋਵੇਗੀ ਕਮੇਟੀ ਦੀ ਪਹਿਲੀ ਬੈਠਕ, SKM ਨੇ ਕਿਹਾ- ਸਾਨੂੰ ਕੋਈ ਉਮੀਦ ਨਹੀਂ

ਨਵੀਂ ਦਿੱਲੀ– ਕੇਂਦਰ ਸਰਕਾਰ ਵਲੋਂ ਫ਼ਸਲਾਂ ਦੇ ਘੱਟ ਤੋਂ ਘੱਟ ਸਮਰਥਨ ਮੁੱਲ (MSP) ਦੇ ਮਸਲੇ ’ਤੇ ਵਿਚਾਰ ਕਰਨ ਲਈ ਬਣਾਈ ਗਈ ਕਮੇਟੀ ਦੀ ਪਹਿਲੀ ਬੈਠਕ ਇਸ 22 ਅਗਸਤ ਨੂੰ ਹੋਣ ਦੀ ਉਮੀਦ ਹੈ। ਇਸ ਬੈਠਕ ’ਚ MSP ਦੇ ਮੁੱਦੇ ’ਤੇ ਅੱਗੇ ਦੀ ਰਣਨੀਤੀ ’ਤੇ ਵਿਚਾਰ ਕੀਤਾ ਜਾਵੇਗਾ। ਨਾਲ ਹੀ ਇਸ ’ਚ ਕਮੇਟੀ ਨੂੰ ਵਿਚਾਰ ਲਈ ਸੌਂਪੇ ਗਏ ਤਮਾਮ ਮੁੱਦਿਆਂ ’ਤੇ ਬਾਰੀਕੀ ਨਾਲ ਚਰਚਾ ਕਰਨ ਲਈ ਸਬ-ਪੈਨਲ ਜਾਂ ਉੱਪ-ਕਮੇਟੀਆਂ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਅਧਿਕਾਰਤ ਸੂਤਰਾਂ ਅਨੁਸਾਰ MSP 'ਤੇ ਕਮੇਟੀ ਦੀ ਪਹਿਲੀ ਮੀਟਿੰਗ 22 ਅਗਸਤ ਨੂੰ ਭਵਿੱਖ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਹੋਣੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਰਾਸ਼ਟਰੀ ਰਾਜਧਾਨੀ 'ਚ ਰਾਸ਼ਟਰੀ ਖੇਤੀ ਵਿਗਿਆਨ ਕੰਪਲੈਕਸ (NASC) 'ਚ ਸਵੇਰੇ 10.30 ਵਜੇ ਹੋਵੇਗੀ।

ਇਹ ਵੀ ਪੜ੍ਹੋ- ਕਿਸਾਨਾਂ ਦੀ ਆਮਦਨ ਵਧਾਉਣ ਲਈ ਸਰ੍ਹੋਂ, ਮੱਕੀ ਅਤੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਹੋਵੇਗਾ : ਅਧਿਕਾਰੀ

ਸੰਯੁਕਤ ਕਿਸਾਨ ਮੋਰਚਾ ਨੇ MSP ’ਤੇ ਬਣੀ ਕਮੇਟੀ ਨੂੰ ਕੀਤਾ ਖਾਰਜ

ਹਾਲਾਂਕਿ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਨੇ MSP ’ਤੇ ਬਣੀ ਕਮੇਟੀ ਦੀ ਅਗਲੇ ਹਫ਼ਤੇ ਹੋਣ ਵਾਲੀ ਬੈਠਕ ਦਾ ਵਿਰੋਧ ਕੀਤਾ ਅਤੇ ਕਮੇਟੀ ਨੂੰ ਇਕ ‘ਵਿਖਾਵਾ’ ਦੱਸਦੇ ਹੋਏ ਕਿਹਾ ਕਿ ਸਾਨੂੰ ਇਸ ਬੈਠਕ ਤੋਂ ਕੋਈ ਉਮੀਦ ਨਹੀਂ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ‘ਕਿਸਾਨ ਵਿਰੋਧੀ ਕਮੇਟੀ’ ਨੂੰ ਪਹਿਲਾਂ ਤੋਂ ਹੀ ਖ਼ਾਰਜ ਕਰ ਚੁੱਕੇ ਹਨ ਅਤੇ 22 ਅਗਸਤ ਦੀ ਬੈਠਕ ’ਚ ਸ਼ਾਮਲ ਨਹੀਂ ਹੋਣਗੇ। ਦੱਸ ਦੇਈਏ ਸੰਯੁਕਤ ਕਿਸਾਨ ਮੋਰਚਾ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ ਇਕ ਸੰਘ ਹੈ।

ਕਿਸਾਨ ਮੋਰਚਾ ਹੁਣ ਤੱਕ ਕਮੇਟੀ ’ਚ ਆਉਣ ਨੂੰ ਤਿਆਰ ਨਹੀਂ

ਸੂਤਰਾਂ ਮੁਤਾਬਕ ਸਰਕਾਰ ਦਿੱਲੀ ’ਚ ਲੰਬੇ ਸਮੇਂ ਤੱਕ ਚਲੇ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ (SKM) ਨੂੰ ਵੀ ਇਸ ਬੈਠਕ ’ਚ ਸ਼ਾਮਲ ਹੋਣ ਲਈ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ SKM ਇਸ ਬੈਠਕ ਲਈ ਆਪਣੇ 3 ਨੁਮਾਇੰਦੇ ਭੇਜਣ ’ਤੇ ਸਹਿਮਤ ਹੋ ਜਾਵੇ ਪਰ ਮੋਰਚਾ ਦੇ ਮੈਂਬਰ ਇਸ ਲਈ ਤਿਆਰ ਹੋਣਗੇ ਜਾਂ ਨਹੀਂ, ਇਹ ਤਾਂ ਆਉਣ ਵਾਲੇ ਦਿਨਾਂ ’ਚ ਪਤਾ ਚੱਲ ਸਕੇਗਾ। ਅੰਦੋਲਨ ਚਲਾ ਕੇ ਮੋਦੀ ਸਰਕਾਰ ਨੂੰ ਕਾਨੂੰਨ ਵਾਪਸੀ ਲਈ ਮਜਬੂਰ ਕਰਨ ਵਾਲਾ SKM ਦਾ ਹੁਣ ਤੱਕ ਦਾ ਇਹ ਰਵੱਈਆ ਰਿਹਾ ਹੈ ਕਿ ਉਹ ਨਾ ਤਾਂ ਇਸ MSP ਕਮੇਟੀ ਨੂੰ ਮੰਨਦਾ ਹੈ ਅਤੇ ਨਾ ਹੀ ਇਸ ਕਮੇਟੀ ’ਚ ਆਪਣੇ ਨੁਮਾਇੰਦੇ ਭੇਜਣ ਨੂੰ ਤਿਆਰ ਹੈ।

ਇਹ ਵੀ ਪੜ੍ਹੋ- ਭਾਰਤ ਨੂੰ ਨੰਬਰ-1 ਦੇਸ਼ ਬਣਾਉਣ ਲਈ CM ਕੇਜਰੀਵਾਲ ਨੇ ਦਿੱਤਾ 4 ਸੂਤਰੀ ਫਾਰਮੂਲਾ

26 ਮੈਂਬਰੀ ਕਮੇਟੀ ’ਚ ਇਹ ਮੈਂਬਰ ਮੌਜੂਦ

ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਦੀ ਪ੍ਰਧਾਨਗੀ ਹੇਠ 18 ਜੁਲਾਈ ਨੂੰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ, ਦੇਸ਼ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫਸਲੀ ਚੱਕਰ ਵਿਚ ਤਬਦੀਲੀ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਵਿਚ ਇਕ ਚੇਅਰਮੈਨ ਸਮੇਤ 26 ਮੈਂਬਰ ਹਨ ਅਤੇ ਤਿੰਨ ਮੈਂਬਰ SKM ਦੇ ਨੁਮਾਇੰਦਿਆਂ ਲਈ ਰੱਖੇ ਗਏ ਹਨ।
ਕਮੇਟੀ ਦੇ ਮੌਜੂਦਾ ਮੈਂਬਰਾਂ ਵਿਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ, ਭਾਰਤੀ ਆਰਥਿਕ ਵਿਕਾਸ ਸੰਸਥਾਨ ਦੇ ਖੇਤੀ ਵਿਗਿਆਨੀ ਸੀ.ਐਸ.ਸੀ ਸ਼ੇਖਰ, ਆਈ.ਆਈ.ਐਮ ਅਹਿਮਦਾਬਾਦ ਦੇ ਸੁਖਪਾਲ ਸਿੰਘ ਅਤੇ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀ.ਏ.ਸੀ.ਪੀ) ਦੇ ਮੈਂਬਰ ਨਵੀਨ ਪੀ. ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕਮੇਟੀ ਵਿਚ ਕੌਮੀ ਪੁਰਸਕਾਰ ਜੇਤੂ ਕਿਸਾਨ ਭਾਰਤ ਭੂਸ਼ਣ ਤਿਆਗੀ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ 5 ਮੈਂਬਰ ਗੁਣਵੰਤ ਪਾਟਿਲ, ਕ੍ਰਿਸ਼ਨਵੀਰ ਚੌਧਰੀ, ਪ੍ਰਮੋਦ ਕੁਮਾਰ ਚੌਧਰੀ, ਗੁਣੀ ਪ੍ਰਕਾਸ਼ ਅਤੇ ਸਈਦ ਪਾਸ਼ਾ ਪਟੇਲ ਸ਼ਾਮਲ ਹਨ।

ਇਹ ਵੀ ਪੜ੍ਹੋ- ਸਿਮਰਨਜੀਤ ਮਾਨ ਵਲੋਂ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿਣ ’ਤੇ ਹੰਸ ਰਾਜ ਬੋਲੇ- ਅਜਿਹੀ ਨਫ਼ਰਤ ਪੈਦਾ ਨਾ ਕਰੋ


author

Tanu

Content Editor

Related News