ਕਣਕ ਦੀ MSP ''ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

Wednesday, Oct 16, 2024 - 01:03 PM (IST)

ਨਵੀਂ ਦਿੱਲੀ : ਕੇਂਦਰ ਦੀ ਮੋਦੀ ਕੈਬਨਿਟ ਨੇ ਤਿਉਹਾਰਾਂ ਦੇ ਮੌਕੇ ਕਿਸਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ। ਮੋਦੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੀ MSP ਵਿਚ ਵਾਧਾ ਕਰ ਦਿੱਤਾ ਹੈ। ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ਬਰਾਂ ਅਨੁਸਾਰ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2,275 ਰੁਪਏ ਤੋਂ ਵਧਾ ਕੇ 2,425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਇਸ ਦੌਰਾਨ ਜੇਕਰ ਗੱਲ ਛੋਲੇ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀਤੀ ਜਾਵੇ ਤਾਂ ਇਸ ਵਿੱਚ 210 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੂਜੇ ਪਾਸੇ ਐੱਮਐੱਸਪੀ ਦੀਆਂ ਖ਼ਬਰਾਂ ਤੋਂ ਇਲਾਵਾ ਕੈਬਨਿਟ ਕੋਸਟਲ ਸ਼ਿਪਿੰਗ ਬਿੱਲ 2024 ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News