ਕੋਈ ਵੀ ਮਾਂ ਦਾ ਲਾਲ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਨਹੀਂ ਖੋਹ ਸਕਦਾ: ਰਾਜਨਾਥ ਸਿੰਘ

Sunday, Dec 27, 2020 - 04:53 PM (IST)

ਸ਼ਿਮਲਾ (ਭਾਸ਼ਾ)— ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਯਾਨੀ ਕਿ ਅੱਜ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਸਫ਼ਲ ਨਹੀਂ ਹੋਵੇਗੀ। ਹਿਮਾਚਲ ਪ੍ਰਦੇਸ਼ ਵਿਚ ਜੈਰਾਮ ਠਾਕੁਰ ਅਗਵਾਈ ਵਾਲੀ ਭਾਜਪਾ ਸਰਕਾਰ ਦੇ 3 ਸਾਲ ਪੂਰੇ ਹੋਣ ਮੌਕੇ ’ਤੇ ਇਕ ਸੂਬਾ ਪੱਧਰੀ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨੀ ਵਧਾਵਾਂਗੇ ਪਰ ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਸਿੰਘ ਨੇ ਡਿਜੀਟਲ ਮਾਧਿਅਮ ਤੋਂ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਦੋਂ ਕਦੇ ਸੁਧਾਰ ਲਾਗੂ ਕੀਤੇ ਜਾਂਦੇ ਹਨ, ਉਦੋਂ ਇਸ ਲਈ ਸਕਾਰਾਤਮਕ ਨਤੀਜੇ ਦਿੱਸੇ ਸ਼ੁਰੂ ਹੋਣ ਵਿਚ ਕੁਝ ਸਾਲ ਲੱਗ ਜਾਂਦੇ ਹਨ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼

ਰਾਜਨਾਥ ਨੇ ਕਿਹਾ ਕਿ ਚਾਹੇ ਉਹ ਉਸ ਵੇਲੇ ਦੇ ਵਿੱਤ ਮੰਤਰੀ ਮਨਮੋਹਨ ਸਿੰਘ ਵਲੋਂ ਲਿਆਂਦੇ ਗਏ 1991 ਦੇ ਆਰਥਿਕ ਸੁਧਾਰ ਹੋਵੇ ਜਾਂ ਫਿਰ ਵਾਜਪਾਈ ਸਰਕਾਰ ਦੌਰਾਨ ਲਾਏ ਗਏ ਹੋਰ ਸੁਧਾਰ ਹੋਣ, ਉਨ੍ਹਾਂ ਸਕਾਰਾਤਮਕ ਨਤੀਜਿਆਂ ਨੂੰ ਦਿੱਸਣ ’ਚ 4-5 ਸਾਲ ਲੱਗ ਗਏ। ਰੱਖਿਆ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰਾਂ ਦੇ ਸਕਾਰਾਤਮਕ ਨਤੀਜਿਆਂ ਨੂੰ ਵੇਖਣ ਲਈ ਜੇਕਰ ਅਸੀਂ 4-5 ਸਾਲ ਉਡੀਕ ਨਹੀਂ ਕਰ ਸਕਦੇ ਹਾਂ, ਤਾਂ ਅਸੀਂ ਘੱਟੋ-ਘੱਟ ਦੋ ਸਾਲ ਤਾਂ ਉਡੀਕ ਕਰ ਹੀ ਸਕਦੇ ਹਾਂ। ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਕਰੀਬ ਇਕ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ। 

 

ਇਹ ਵੀ ਪੜ੍ਹੋ: ਹੱਕਾਂ ਲਈ ਡਟੇ ਹਾਂ, ਹੁਣ ਤਾਂ ਰੋਕਿਆਂ ਨਹੀਂ ਰੁਕਦੇ, ਵੇਖੋ ਕਿਸਾਨਾਂ ਦਾ ਸੰਘਰਸ਼ ਤਸਵੀਰਾਂ ਦੀ ਜ਼ੁਬਾਨੀ

ਕਿਸਾਨੀ ਮੁੱਦੇ ’ਤੇ ਅੱਗੇ ਬੋਲਦਿਆਂ ਰਾਜਨਾਥ ਨੇ ਕਿਹਾ ਕਿ ਇਹ ਮਾੜਾ ਪ੍ਰਚਾਰ ਕੀਤਾ ਗਿਆ ਕਿ ਕਿਸਾਨਾਂ ਦੀ ਜ਼ਮੀਨ ਕਾਨਟ੍ਰੈਕਟ ਫਾਰਮਿੰਗ ਜ਼ਰੀਏ ਖੋਹ ਲਈ ਜਾਵੇਗੀ, ਕੋਈ ਵੀ ਮਾਂ ਦਾ ਲਾਲ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਨਹੀਂ ਖੋਹ ਸਕਦਾ ਹੈ। ਇਹ ਮੁਕੰਮਲ ਵਿਵਸਥਾ ਖੇਤੀ ਕਾਨੂੰਨਾਂ ’ਚ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਜਾਰੀ ਹੈ ਅਤੇ ਜਾਰੀ ਰਹੇਗਾ। ਕੋਈ ਵੀ ਕਿਸਾਨਾਂ ਨੂੰ ਜ਼ਮੀਨਾਂ ਨਹੀਂ ਖੋਹ ਸਕਦਾ। 

ਇਹ ਵੀ ਪੜ੍ਹੋ: ‘ਮਨ ਕੀ ਬਾਤ’ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ, ਜਾਣੋ ਹੋਰ ਕੀ ਬੋਲੇ PM ਮੋਦੀ

ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਕਰੀਬ ਇਕ ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ, ਜਦਕਿ ਸਰਕਾਰ ਖੇਤੀ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਕਿਸਾਨ ਜਥੇਬੰਦੀਆਂ ਨੇ ਆਪਣੇ ਅੰਦੋਲਨ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਹੈ। ਕਿਸਾਨ 30 ਦਸੰਬਰ ਨੂੰ ਸਿੰਘੂ-ਮਾਨੇਸਰ-ਪਲਵਲ (ਕੇ. ਐੱਮ. ਪੀ.) ਸ਼ਾਹਜਹਾਂਪੁਰ ਤੱਕ ਟਰੈਕਟਰ ਮਾਰਚ ਆਯੋਜਿਤ ਕਰਨਗੇ। ਇਸ ਤੋਂ ਇਲਾਵਾ 27 ਅਤੇ 28 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਕਿਸਾਨਾਂ ਨੇ ਨਵਾਂ ਸਾਲ ਮਨਾਉਣ ਲਈ ਦਿੱਲੀ ਅਤੇ ਹਰਿਆਣਾ ਵਾਸੀਆਂ ਨੂੰ ਸੱਦਾ ਦਿੱਤਾ ਹੈ। 


Tanu

Content Editor

Related News