ਕਰਨਾਟਕ: MUDA ਮਨੀ ਲਾਂਡਰਿੰਗ ਮਾਮਲੇ ''ਚ ED ਨੇ ਫਿਰ ਤੋਂ ਮਾਰੇ ਛਾਪੇ
Monday, Oct 28, 2024 - 05:18 PM (IST)
ਬੈਂਗਲੁਰੂ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਫਿਰ ਤੋਂ ਤਾਜ਼ਾ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੀ ਸੂਚਨਾ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ। ਈਡੀ ਨੇ ਇਸ ਮਾਮਲੇ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਬੈਂਗਲੁਰੂ ਅਤੇ ਮੈਸੂਰ 'ਚ ਕਰੀਬ ਸੱਤ-ਅੱਠ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਪੂ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-'ਇੱਧਰ-ਉਧਰ ਕੀਤਾ ਤਾਂ...'
ਸੰਘੀ ਏਜੰਸੀ ਨੇ 18 ਅਕਤੂਬਰ ਨੂੰ ਮੈਸੂਰ ਅਤੇ ਬੈਂਗਲੁਰੂ ਦੇ ਕੁਝ ਹੋਰ ਸਥਾਨਾਂ 'ਤੇ MUDA ਦਫ਼ਤਰ 'ਤੇ ਵੀ ਛਾਪੇਮਾਰੀ ਕੀਤੀ ਸੀ। ਉਹਨਾਂ ਨੇ ਪਿਛਲੇ ਹਫ਼ਤੇ ਬੇਂਗਲੁਰੂ ਖੇਤਰੀ ਦਫ਼ਤਰ ਵਿੱਚ MUDA ਦੇ ਕੁਝ ਹੇਠਲੇ ਪੱਧਰ ਦੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਸੀ। ਫੈਡਰਲ ਏਜੰਸੀ ਨੇ ਲੋਕਾਯੁਕਤ ਵੱਲੋਂ ਹਾਲ ਹੀ ਵਿੱਚ ਦਰਜ ਕਰਵਾਈ ਗਈ ਐੱਫਆਈਆਰ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ 30 ਸਤੰਬਰ ਨੂੰ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈਸੀਆਈਆਰ) ਦਾਇਰ ਕੀਤੀ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਸ ਪ੍ਰਸਿੰਧ ਮੰਦਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਮੁੱਖ ਮੰਤਰੀ ਆਪਣੀ ਪਤਨੀ ਨੂੰ MUDA ਵੱਲੋਂ 14 ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਸਿੱਧਰਮਈਆ, ਉਨ੍ਹਾਂ ਦੀ ਪਤਨੀ ਬੀ. ਐੱਮ. ਪਾਰਵਤੀ, ਉਸ ਦੇ ਜੀਜਾ ਮੱਲਿਕਾਰਜੁਨ ਸਵਾਮੀ ਅਤੇ ਦੇਵਰਾਜੂ (ਜਿਸ ਤੋਂ ਸਵਾਮੀ ਨੇ ਜ਼ਮੀਨ ਖਰੀਦੀ ਸੀ ਅਤੇ ਪਾਰਵਤੀ ਨੂੰ ਤੋਹਫ਼ੇ ਵਜੋਂ ਦਿੱਤੀ ਸੀ) ਅਤੇ ਹੋਰਾਂ ਦੇ ਨਾਂ 27 ਸਤੰਬਰ ਨੂੰ ਮੈਸੂਰ-ਅਧਾਰਤ ਲੋਕਾਯੁਕਤ ਪੁਲਸ ਦੁਆਰਾ ਦਰਜ ਕੀਤੀ ਗਈ FIR ਵਿੱਚ ਸ਼ਾਮਲ ਹਨ। ਲੋਕਾਯੁਕਤ ਨੇ ਹਾਲ ਹੀ ਵਿੱਚ ਪਾਰਵਤੀ ਤੋਂ ਪੁੱਛਗਿੱਛ ਕੀਤੀ ਸੀ।
ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8