Budget 2024: ਹੁਣ ਮੁਦਰਾ ਲੋਨ ਤਹਿਤ ਮਿਲੇਗਾ 20 ਲੱਖ ਰੁਪਏ ਤਕ ਦਾ ਕਰਜ਼ਾ

Tuesday, Jul 23, 2024 - 12:31 PM (IST)

ਨਵੀਂ ਦਿੱਲੀ (ਭਾਸ਼ਾ): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕਿਹਾ ਕਿ ਮੁਦਰਾ ਯੋਜਨਾ ਦੇ ਤਹਿਤ ਲੋਨ ਹੱਦ ਦੁੱਗਣੀ ਕਰਕੇ 20 ਲੱਖ ਰੁਪਏ ਕਰ ਦਿੱਤੀ ਜਾਵੇਗੀ। ਲੋਕ ਸਭਾ ਵਿਚ 2024-25 ਦਾ ਬਜਟ ਪੇਸ਼ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਅਗਲੇ ਪੰਜ ਸਾਲਾਂ ਵਿਚ ਚੋਟੀ ਦੀਆਂ 500 ਕੰਪਨੀਆਂ ਵਿਚ ਇਕ ਕਰੋੜ ਨੌਜਵਾਨਾਂ ਨੂੰ 'ਇੰਟਰਨਸ਼ਿਪ' ਦੇ ਮੌਕੇ ਪ੍ਰਦਾਨ ਕਰਨ ਲਈ ਇਕ ਯੋਜਨਾ ਸ਼ੁਰੂ ਕਰੇਗੀ। 

ਇਹ ਖ਼ਬਰ ਵੀ ਪੜ੍ਹੋ - Budget 2024: ਸਿੱਖਿਆ, ਰੋਜ਼ਗਾਰ ਤੇ Skill Development ਲਈ ਹੋਏ ਵੱਡੇ ਐਲਾਨ

ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ 100 ਸ਼ਹਿਰਾਂ ਵਿਚ ਨਿਵੇਸ਼ ਲਈ ਤਿਆਰ ਉਦਯੋਗਿਕ ਪਾਰਕਾਂ ਨੂੰ ਵੀ ਉਤਸ਼ਾਹਿਤ ਕਰੇਗੀ। ਸਰਕਾਰ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਉਦਯੋਗਿਕ ਕਾਮਿਆਂ ਲਈ ਹੋਸਟਲ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਸੀਤਾਰਮਨ ਨੇ ਇਹ ਵੀ ਘੋਸ਼ਣਾ ਕੀਤੀ ਕਿ ਸਰਕਾਰ ਪਹਿਲਾਂ ਆਫਸ਼ੋਰ ਮਾਈਨਿੰਗ ਬਲਾਕਾਂ ਦੀ ਨਿਲਾਮੀ ਸ਼ੁਰੂ ਕਰੇਗੀ ਅਤੇ ਵਿਦੇਸ਼ਾਂ ਵਿਚ ਜਾਇਦਾਦਾਂ ਦੀ ਪ੍ਰਾਪਤੀ ਲਈ ਮਹੱਤਵਪੂਰਨ ਖਣਿਜ ਮਿਸ਼ਨ ਸਥਾਪਤ ਕਰੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News