ਮਹਿਬੂਬਾ ਮੁਫਤੀ ਦਾ ਕੇਂਦਰ ਸਰਕਾਰ ''ਤੇ ਹਮਲਾ, ਕਿਹਾ- ਮਸਜਿਦਾਂ ''ਚ ਨਮਾਜ਼ ਅਦਾ ਕਰਨ ਤੋਂ ਰੋਕਿਆ ਜਾ ਰਿਹਾ

Sunday, Oct 03, 2021 - 12:21 AM (IST)

ਸ਼੍ਰੀਨਗਰ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਚੀਫ ਮਹਿਬੂਬਾ ਮੁਫਤੀ ਨੇ ਸ਼ਨੀਵਾਰ ਨੂੰ ਕਸ਼ਮੀਰ ਵਿੱਚ ਮਸਜਿਦਾਂ ਅਤੇ ਦਰਗਾਹਾਂ ਵਿੱਚ ਲੋਕਾਂ ਨੂੰ ਨਮਾਜ਼ ਅਦਾ ਕਰਨ ਤੋਂ ਰੋ ਕੇ ਜਾਣ ਦਾ ਦੋਸ਼ ਲਗਾਇਆ. ਉਨ੍ਹਾਂ ਟਵੀਟ ਕਰ ਕਿਹਾ ਕਿ ਕਸ਼ਮੀਰ ਵਿੱਚ ਮਸਜਿਦਾਂ ਅਤੇ ਦਰਗਾਹਾਂ ਵਿੱਚ ਲੋਕਾਂ ਨੂੰ ਨਮਾਜ਼ ਅਦਾ ਕਰਨ ਤੋਂ ਰੋਕਣਾ ਬਹੁਗਿਣਤੀ ਸਮੁਦਾਏ ਦੀਆਂ ਭਾਵਨਾਵਾਂ ਪ੍ਰਤੀ ਭਾਰਤ ਸਰਕਾਰ ਦੀ ਬੇਇੱਜ਼ਤੀ ਨੂੰ ਦਿਖਾਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਪਾਰਕ ਅਤੇ ਜਨਤਕ ਸਥਾਨ ਖੁੱਲ੍ਹੇ ਹੋਏ ਹਨ ਅਤੇ ਦਿਨਭਰ ਅਣਗਿਣਤ ਭੀੜ-ਭਾੜ ਵਾਲੇ ਸਰਕਾਰੀ ਪ੍ਰੋਗਰਾਮ ਹੁੰਦੇ ਰਹਿੰਦੇ ਹਨ।

ਮਹਿਬੂਬਾ ਮੁਫਤੀ ਦੇ ਇਸ ਟਵੀਟ 'ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਬੀਜੇਪੀ ਨੇਤਾ ਡਾ. ਨਿਰਮਲ ਸਿੰਘ ਨੇ ਕਿਹਾ ਕਿ ਮਹਿਬੂਬਾ ਮੁਫਤੀ ਝੂਠ ਬੋਲ ਰਹੀ ਹਨ। ਉਨ੍ਹਾਂ ਦੇ ਦੋਸ਼ਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਕਸ਼ਮੀਰ  ਘਾਟੀ ਵਿੱਚ ਕਿਸੇ ਨੂੰ ਵੀ ਮਸਜਿਦ ਵਿੱਚ ਨਮਾਜ਼ ਅਦਾ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਹਿਬੂਬਾ ਮੁਫਤੀ ਨੇ ਆਪਣਾ ਰਾਜਨੀਤਕ ਆਧਾਰ ਗੁਆ ਦਿੱਤਾ ਹੈ ਅਤੇ ਹੁਣ ਉਹ ਸੁਰਖੀਆਂ ਵਿੱਚ ਬਣੇ ਰਹਿਣ ਲਈ ਵਿਵਾਦਿਤ ਟਿੱਪਣੀ ਕਰ ਰਹੀ ਹੈ ਪਰ ਘਾਟੀ ਵਿੱਚ ਉਨ੍ਹਾਂ ਦੇ ਏਜੇਂਡੇ ਨੂੰ ਕੋਈ ਲੈਣ ਵਾਲਾ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News