ਮੁਕੇਸ਼ ਅੰਬਾਨੀ ਨੇ ਪੂਰੇ ਪਰਿਵਾਰ ਨਾਲ ਪਾਈ ਵੋਟ, ਸਾਹਮਣੇ ਆਈਆਂ ਤਸਵੀਰਾਂ
Wednesday, Nov 20, 2024 - 04:33 PM (IST)

ਮੁੰਬਈ- ਜੋ ਬਾਲੀਵੁੱਡ ਸਿਤਾਰਿਆਂ ਦਾ ਸ਼ਹਿਰ ਹੈ, ਅੱਜ ਬੁੱਧਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਦਿਨ ਸੀ ਅਤੇ ਇਸ ਮੌਕੇ ਬਾਲੀਵੁੱਡ ਸਿਤਾਰੇ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਪਹੁੰਚੇ। ਕਈ ਮਸ਼ਹੂਰ ਅਦਾਕਾਰ ਅਤੇ ਅਦਾਕਾਰਾਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਸਵੇਰੇ ਹੀ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਗਏ।
ਉਥੇ ਹੀ ਏਸ਼ੀਆ ਦੇ ਵੱਡੇ ਉਦਯੋਗਪਤੀ ਮੁਕੇਸ਼ ਅੰਬਾਨੀ ਵੀ ਆਪਣੇ ਪਰਿਵਾਰ ਨਾਲ ਵੋਟ ਪਾਉਣ ਪਹੁੰਚੇ।
ਇਸ ਦੌਰਾਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਅੰਬਾਨੀ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ।