ਸ਼੍ਰੀ ਰਾਮ ਦੇ ਰੰਗ 'ਚ ਰੰਗਿਆ ਉਦਯੋਗਪਤੀ ਮੁਕੇਸ਼ ਅੰਬਾਨੀ ਦਾ ਘਰ, ਦੇਖੋ ਖੂਬਸੂਰਤ ਤਸਵੀਰਾਂ

Sunday, Jan 21, 2024 - 11:34 PM (IST)

ਸ਼੍ਰੀ ਰਾਮ ਦੇ ਰੰਗ 'ਚ ਰੰਗਿਆ ਉਦਯੋਗਪਤੀ ਮੁਕੇਸ਼ ਅੰਬਾਨੀ ਦਾ ਘਰ, ਦੇਖੋ ਖੂਬਸੂਰਤ ਤਸਵੀਰਾਂ

ਨਵੀਂ ਦਿੱਲੀ - ਅਯੁੱਧਿਆ ਹੀ ਨਹੀਂ, ਸਾਰਾ ਸੰਸਾਰ ਹੀ ਸ਼੍ਰੀ ਰਾਮ ਦੇ ਰੰਗ 'ਚ ਰੰਗਿਆ ਹੋਇਆ ਹੈ। ਹੁਣ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦੀ ਉਡੀਕ ਕਰਨ ਲਈ ਕੁਝ ਹੀ ਪਲ ਬਚੇ ਹਨ। ਪੂਰੀ ਦੁਨੀਆ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਇਸ ਦੌਰਾਨ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਨੂੰ ਵੀ ਭਗਵਾ ਅਤੇ 'ਜੈ ਸ਼੍ਰੀ ਰਾਮ' ਦੀਆਂ ਲਾਈਟਾਂ ਨਾਲ ਸਜਾਇਆ ਗਿਆ। ਅੰਬਾਨੀ ਦੇ ਘਰ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਮੁਕੇਸ਼ ਅੰਬਾਨੀ ਨੂੰ ਵੀ ਪ੍ਰਾਣ ਪ੍ਰਤਿਸ਼ਟਾ ਲਈ ਸੱਦਾ ਦਿੱਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਦਿੱਲੀ 'ਚ ਭਲਕੇ ਸਵੇਰ ਦੀ ਸ਼ਿਫਟ ਦੇ ਸਕੂਲ ਰਹਿਣਗੇ ਬੰਦ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਨੂੰ ਭਗਵੇਂ ਰੰਗ ਦੀਆਂ ਲਾਈਟਾਂ ਨਾਲ ਪੂਰੀ ਤਰ੍ਹਾਂ ਨਾਲ ਜਗਮਗਾਇਆ ਗਿਆ ਹੈ। ਐਂਟੀਲੀਆ ਦੀਆਂ ਕੰਧਾਂ 'ਤੇ 'ਜੈ ਸ਼੍ਰੀ ਰਾਮ' ਲਿਖਿਆ ਨਜ਼ਰ ਆ ਰਿਹਾ ਹੈ। ਐਂਟੀਲੀਆ ਦੀ ਉਪਰਲੀ ਮੰਜ਼ਿਲ 'ਤੇ ਰਾਮ ਮੰਦਰ ਦੀ ਪ੍ਰਤੀਰੂਪ ਵੀ ਪ੍ਰਦਰਸ਼ਿਤ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪ੍ਰਾਣ ਪ੍ਰਤਿਸ਼ਠਾ ਦੇ ਦਿਨ ਆਪਣੇ ਘਰਾਂ 'ਚ ਦੀਵੇ ਜਗਾਉਣ ਦੀ ਅਪੀਲ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Inder Prajapati

Content Editor

Related News