ਗੈਂਗਸਟਰ ਮਾਮਲੇ ''ਚ ਮੁਖਤਾਰ ਅੰਸਾਰੀ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ
Saturday, Oct 28, 2023 - 12:09 PM (IST)
ਗਾਜ਼ੀਪੁਰ (ਵਾਰਤਾ)- ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਬਾਹੂਬਲੀ ਨੇਤਾ ਅਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਸ਼ੁੱਕਰਵਾਰ ਨੂੰ ਵਧੀਕ ਸੈਸ਼ਨ ਜੱਜ ਕੋਰਟ ਨੰਬਰ 3 ਦੀ ਅਦਾਲਤ ਨੇ ਗੈਂਗਸਟਰ ਮਾਮਲੇ ਵਿਚ ਸੰਸਦ ਮੈਂਬਰ/ਵਿਧਾਇਕ ਅਰਵਿੰਦ ਕੁਮਾਰ ਮਿਸ਼ਰਾ ਦੀ ਅਦਾਲਤ ਨੇ ਸਜ਼ਾ ਸੁਣਾਈ। ਮਾਫੀਆ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਅਤੇ 5 ਲੱਖ ਰੁਪਏ ਜੁਰਮਾਨਾ ਭਰਨਾ ਹੋਵੇਗਾ, ਜਦਕਿ ਦੂਜੇ ਦੋਸ਼ੀ ਸੋਨੂੰ ਯਾਦਵ ਨੂੰ 5 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੈਂਗਸਟਰ ਮਾਮਲੇ 'ਚ ਦੋਸ਼ੀ ਮੁਖਤਾਰ ਅੰਸਾਰੀ ਅਤੇ ਉਸ ਦੇ ਸਾਥੀ ਸੋਨੂੰ ਯਾਦਵ ਨੂੰ ਵੀਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਸ ਦੌਰਾਨ ਮੁਖਤਾਰ ਬਾਂਦਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਇਆ, ਜਦਕਿ ਸੋਨੂੰ ਯਾਦਵ ਅਦਾਲਤ 'ਚ ਮੌਜੂਦ ਸੀ।
ਇਹ ਵੀ ਪੜ੍ਹੋ : 14 ਸਾਲਾ ਧੀ ਨੇ 35 ਕਿਲੋਮੀਟਰ ਤੱਕ ਟ੍ਰਾਲੀ ਚਲਾ ਕੇ ਆਪਣੇ ਜ਼ਖ਼ਮੀ ਪਿਤਾ ਨੂੰ ਲੈ ਗਈ ਹਸਪਤਾਲ
2009 'ਚ ਕਰੰਡਾ ਥਾਣਾ ਖੇਤਰ ਦੇ ਸਬੂਆ ਦੇ ਰਹਿਣ ਵਾਲੇ ਕਪਿਲਦੇਵ ਸਿੰਘ ਦੇ ਕਤਲ ਅਤੇ ਮੁਹੰਮਦਾਬਾਦ ਦੇ ਅਮੀਰ ਹਸਨ ਦੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਦੇ ਆਧਾਰ 'ਤੇ ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਖ਼ਿਲਾਫ਼ ਗੈਂਗਸਟਰ ਐਕਟ ਦੇ ਤਹਿਤ ਕਰੰਡਾ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਲੰਬੇ ਸਮੇਂ ਤੋਂ ਚੱਲ ਰਹੀ ਸੀ। 7 ਅਕਤੂਬਰ ਨੂੰ ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਦੇ ਬਿਆਨ ਵੀਡੀਓ ਕਾਨਫਰੰਸਿੰਗ ਰਾਹੀਂ ਰਿਕਾਰਡ ਕੀਤੇ ਗਏ ਸਨ। ਇਸ ਤੋਂ ਬਾਅਦ ਬਹਿਸ ਲਈ 11 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਗਈ ਸੀ ਪਰ ਸੁਣਵਾਈ ਨਹੀਂ ਹੋ ਸਕੀ। 17 ਅਕਤੂਬਰ ਨੂੰ ਸਰਕਾਰੀ ਵਕੀਲ ਨੀਰਜ ਸ਼੍ਰੀਵਾਸਤਵ, ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਦੇ ਵਕੀਲਾਂ ਨੇ ਸਰਕਾਰੀ ਵਕੀਲ ਵਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਣਾਉਣ ਦੀ ਤਾਰੀਖ਼ ਤੈਅ ਕਰ ਦਿੱਤੀ ਸੀ। ਅਦਾਲਤ ਨੇ ਵੀਰਵਾਰ 26 ਅਕਤੂਬਰ ਨੂੰ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਨੂੰ ਗੈਂਗਸਟਰ ਐਕਟ ਦੇ ਤਹਿਤ ਦੋਸ਼ੀ ਪਾਇਆ। ਨਾਲ ਹੀ ਸਜ਼ਾ ਦੇ ਮੁੱਦੇ 'ਤੇ ਸੁਣਵਾਈ ਲਈ 27 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8