ਮੁਖਤਾਰ ਨੂੰ UP ਦੀ ਜੇਲ੍ਹ ''ਚ ਤਬਦੀਲ ਕਰਨ ਦੇ ਮਾਮਲੇ ''ਚ  SC ਨੇ ਰਾਖਵਾਂ ਰੱਖਿਆ ਫ਼ੈਸਲਾ

Thursday, Mar 04, 2021 - 05:46 PM (IST)

ਨਵੀਂ ਦਿੱਲੀ- ਪੰਜਾਬ ਸਰਕਾਰ ਅਤੇ ਗੈਂਗਸਟਰ ਤੋਂ ਨੇਤਾ ਬਣੇ ਮੁਖਤਾਰ ਅੰਸਾਰੀ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਯੋਗੀ ਆਦਿੱਤਿਯਨਾਥ ਦੀ ਸਰਕਾਰ ਨੂੰ ਉਸ ਨੂੰ ਰੂਪਨਗਰ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਂਦਾ ਜੇਲ੍ਹ 'ਚ ਭੇਜਣ ਦੀ ਮੰਗ ਕਰਨ ਦਾ ਕੋਈ ਮੌਲਿਕ ਅਧਿਕਾਰ ਨਹੀਂ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਕੇ ਪੰਜਾਬ ਸਰਕਾਰ ਅਤੇ ਰੂਪਨਗਰ ਜੇਲ੍ਹ ਅਥਾਰਟੀ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਕਿ ਮਊ ਦੇ ਵਿਧਾਇਕ ਅੰਸਾਰੀ ਦੀ ਹਿਰਾਸਤ ਜਲਦ ਤੋਂ ਜਲਦ ਜ਼ਿਲ੍ਹਾ ਜੇਲ੍ਹ ਬਾਂਦਾ ਨੂੰ ਸੌਂਪੀ ਜਾਵੇ। ਜੱਜ ਅਸ਼ੋਕ ਭੂਸ਼ਣ ਅਤੇ ਜੱਜ ਆਰ.ਐੱਸ. ਰੈੱਡੀ ਦੀ ਬੈਂਚ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਭੇਜਣ ਸੰਬੰਧੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਬੈਂਚ ਨੇ ਉੱਤਰ ਪ੍ਰਦੇਸ਼, ਪੰਜਾਬ ਸਰਕਾਰ ਅਤੇ ਅੰਸਾਰੀ ਵਲੋਂ ਪੇਸ਼ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ।

ਇਹ ਵੀ ਪੜ੍ਹੋ : ਮੁਖ਼ਤਾਰ ਅੰਸਾਰੀ ਦੇ ਮਾਮਲੇ 'ਚ ਮਜੀਠੀਆ ਨੇ ਵਿਧਾਨ ਸਭਾ 'ਚ ਘੇਰੀ ਪੰਜਾਬ ਸਰਕਾਰ

ਅੰਸਾਰੀ ਨੇ ਮਾਮਲਿਆਂ ਨੂੰ ਉੱਤਰ ਪ੍ਰਦੇਸ਼ ਦੇ ਬਾਹਰ ਤਬਦੀਲ ਕਰਨ ਦੀ ਮੰਗ
ਅੰਸਾਰੀ ਨੇ ਆਪਣੇ ਵਿਰੁੱਧ ਮਾਮਲਿਆਂ ਨੂੰ ਉੱਤਰ ਪ੍ਰਦੇਸ਼ ਦੇ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸਾਲਿਸੀਟਰ ਜਨਰਲ ਤੁਸ਼ਾਰ ਮੇਹਤਾ ਨੇ ਜੇਲ੍ਹ ਨਿਯਮਾਂ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਭਾਵੇਂ ਹੀ ਸੂਬੇ ਕੋਲ ਮੌਲਿਕ ਅਧਿਕਾਰ ਨਹੀਂ ਹਨ ਪਰ ਉਹ ਮੁੱਦੇ ਅਤੇ ਪੀੜਤਾਂ ਦੇ ਅਧਿਕਾਰਾਂ ਦਾ ਸਮਰਥਨ ਕਰ ਸਕਦਾ ਹੈ ਅਤੇ ਪੀੜਤ ਦੀ ਭੂਮਿਕਾ ਲੈ ਸਕਦਾ ਹੈ। ਮੇਹਤਾ ਨੇ ਕਿਹਾ ਕਿ ਅੰਸਾਰੀ ਨੇ ਜੇਲ੍ਹ ਨਿਯਮਾਂ ਦਾ ਉਲੰਘਣ ਕੀਤਾ ਅਤੇ ਪੀੜਤਾਂ ਦੇ ਅਧਿਕਾਰ ਅਤੇ ਸੂਬੇ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ ਹੈ ਅਤੇ ਦੋਸ਼ੀ ਨੂੰ ਨਿਰਪੱਖ ਸੁਣਵਾਈ ਰੋਕਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਮੁਖਤਾਰ ਅੰਸਾਰੀ ਦੇ ਮਾਮਲੇ 'ਚ SC ਪਹੁੰਚੀ ਉੱਤਰ ਪ੍ਰਦੇਸ਼ ਸਰਕਾਰ, ਕਿਹਾ- ਗੈਂਗਸਟਰ ਨੂੰ ਬਚਾ ਰਿਹੈ ਪੰਜਾਬ

ਅੰਸਾਰੀ ਨੂੰ ਵਿਰੋਧੀ ਪਾਰਟੀ ਨਾਲ ਜੁੜੇ ਹੋਣ ਕਾਰਨ ਨਿਸ਼ਾਨਾ ਬਣਾਇਆ ਜਾ ਰਿਹੈ
ਅੰਸਾਰੀ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਇਕ ਪਾਰਟੀ ਨਾਲ ਜੁੜੇ ਹੋਣ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰੋਹਤਗੀ ਨੇ ਕਿਹਾ ਕਿ ਅੰਸਾਰੀ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਵੱਖ-ਵੱਖ ਅਦਾਲਤਾਂ 'ਚ ਪੇਸ਼ ਹੋ ਰਹੇ ਹਨ ਅਤੇ 'ਬਕਵਾਸ ਤਰਕ' ਦਿੱਤੇ ਜਾ ਰਹੇ ਹਨ ਕਿ ਸੁਣਵਾਈ ਰੁਕ ਰਹੀ ਹੈ। ਉਨ੍ਹਾਂ ਕਿਹਾ,''ਮੈਂ ਉੱਤਰ ਪ੍ਰਦੇਸ਼ ਤੋਂ ਬਾਹਰ ਮਾਮਲਿਆਂ ਨੂੰ ਟਰਾਂਸਫਰ ਕਰਨ ਦੀ ਅਪੀਲ ਕਰਦਾ ਹਾਂ। ਸੂਬੇ 'ਚ ਸਿਆਸੀ ਬਦਲੇ ਦੀ ਭਾਵਨਾ ਕਾਰਨ ਉਸ ਨੂੰ ਦਿੱਲੀ ਰੈਫਰ ਕੀਤਾ ਜਾ ਸਕਦਾ ਹੈ।'' 

ਪੰਜਾਬ ਦੇ ਰੂਪਨਗਰ ਜ਼ਿਲ੍ਹਾ ਜੇਲ੍ਹ 'ਚ ਬੰਦ ਅੰਸਾਰੀ
ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਕਿਹਾ ਕਿ ਉੱਤਰ ਪ੍ਰਦੇਸ਼ 'ਚ ਅੰਸਾਰੀ ਵਿਰੁੱਧ ਪਿਛਲੇ 14-15 ਸਾਲਾਂ ਤੋਂ ਅਪਰਾਧਕ ਸੁਣਵਾਈ ਚੱਲ ਰਹੀ ਹੈ ਅਤੇ ਉੱਤਰ ਪ੍ਰਦੇਸ਼ ਦੀ ਰਿਟ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਅਤੇ ਇਸ ਨੂੰ ਖਾਰਜ ਕੀਤਾ ਜਾਵੇ। ਅੰਸਾਰੀ ਉਗਾਹੀ ਦੇ ਇਕ ਮਾਮਲੇ 'ਚ ਜਨਵਰੀ 2019 ਤੋਂ ਹੀ ਪੰਜਾਬ ਦੇ ਰੂਪਨਗਰ ਜ਼ਿਲ੍ਹਾ ਜੇਲ੍ਹ 'ਚ ਬੰਦ ਹੈ। ਉਹ ਉੱਤਰ ਪ੍ਰਦੇਸ਼ 'ਚ ਕਈ ਗੰਭੀਰ ਅਪਰਾਧਕ ਮਾਮਲਿਆਂ 'ਚ ਵੀ ਦੋਸ਼ੀ ਹੈ।

ਇਹ ਵੀ ਪੜ੍ਹੋ : ਰੂਪਨਗਰ ਜੇਲ੍ਹ ਪ੍ਰਸ਼ਾਸਨ ਨੇ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਯੂ. ਪੀ. ਪੁਲਸ ਦੇ ਹਵਾਲੇ ਕਰਨ ਤੋਂ ਕੀਤਾ ਮਨ੍ਹਾ


DIsha

Content Editor

Related News