ਮੁਲਾਇਮ ਸਿੰਘ ਸਵਰਗ ਤੋਂ ਬੋਲ ਰਹੇ ਕਿ ਨਰਿੰਦਰ ਮੋਦੀ ਤੀਜੀ ਵਾਰ ਬਣਨ ਪ੍ਰਧਾਨ ਮੰਤਰੀ : ਭਾਜਪਾ ਸੰਸਦ ਮੈਂਬਰ

02/10/2024 5:21:33 PM

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਸਿੰਘ ਨੇ ਸ਼ਨੀਵਾਰ ਨੂੰ ਬਜਟ ਸੈਸ਼ਨ ਦੇ ਆਖ਼ਰੀ ਦਿਨ ਲੋਕ ਸਭਾ 'ਚ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਮਰਹੂਮ ਨੇਤਾ ਮੁਲਾਇਮ ਸਿੰਘ ਯਾਦਵ ''ਸਵਰਗ ਤੋਂ ਬੋਲ ਰਹੇ ਹਨ ਕਿ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ।'' ਉਨ੍ਹਾਂ ਨੇ 16ਵੀਂ ਯਾਨੀ ਪਿਛਲੀ ਲੋਕ ਸਭਾ ਦੇ ਆਖ਼ਰੀ ਦਿਨ ਸਦਨ 'ਚ ਮੁਲਾਇਮ ਸਿੰਘ ਦੇ ਉਸ ਬਿਆਨ ਦਾ ਜ਼ਿਕਰ ਕੀਤਾ, ਜਿਸ 'ਚ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਰੀਫ਼ ਕਰਦੇ ਹੋਏ ਕਿਹਾ ਸੀ ਕਿ ਮੋਦੀ ਨੇ ਸਾਰਿਆਂ ਨਾਲ ਮਿਲ ਕੇ ਕੰਮ ਕੀਤਾ ਹੈ ਅਤੇ ਉਹ ਉਨ੍ਹਾਂ ਦੇ ਮੁੜ ਪ੍ਰਧਾਨ ਮੰਤਰੀ ਬਣਨ ਦੀ ਕਾਮਨਾ ਕਰਦੇ ਹਨ। 

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬ 'ਚ ਇਕੱਲੇ ਚੋਣ ਲੜੇਗੀ 'ਆਪ'

ਉੱਤਰ ਪ੍ਰਦੇਸ਼ ਦੇ ਬਲੀਆ ਤੋਂ ਲੋਕ ਸਭਾ ਮੈਂਬਰ ਵੀਰੇਂਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਅਤੇ ਖੇਤੀਬਾੜੀ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ 'ਭਾਰਤ ਰਤਨ' ਦੇਣ ਦੇ ਫ਼ੈਸਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜੇਕਰ ਅੱਜ ਮੁਲਾਇਮ ਸਿੰਘ ਯਾਦਵ ਹੁੰਦੇ ਤਾਂ ਇਸ ਗੱਲ ਨੂੰ ਦੋਹਰਾਉਂਦੇ ਕਿ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ,''ਮੁਲਾਇਮ ਸਿੰਘ ਸਵਰਗ ਤੋਂ ਬੋਲ ਰਹੇ ਹਨ ਕਿ ਮੋਦੀ ਜੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News