ਭਲਕੇ ਜੱਦੀ ਪਿੰਡ ‘ਸੈਫਈ’ ’ਚ ਹੋਵੇਗਾ ਮੁਲਾਇਮ ਸਿੰਘ ਯਾਦਵ ਦਾ ਅੰਤਿਮ ਸੰਸਕਾਰ

Monday, Oct 10, 2022 - 01:26 PM (IST)

ਭਲਕੇ ਜੱਦੀ ਪਿੰਡ ‘ਸੈਫਈ’ ’ਚ ਹੋਵੇਗਾ ਮੁਲਾਇਮ ਸਿੰਘ ਯਾਦਵ ਦਾ ਅੰਤਿਮ ਸੰਸਕਾਰ

ਲਖਨਭਊ- ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਅੰਤਿਮ ਸੰਸਕਾਰ ਮੰਗਲਵਾਰ ਯਾਨੀ ਕਿ ਭਲਕੇ ਉਨ੍ਹਾਂ ਦੇ ਜੱਦੀ ਪਿੰਡ ਸੈਫਈ ’ਚ ਕੀਤਾ ਜਾਵੇਗਾ। ਪਾਰਟੀ ਨੇ ਇਹ ਜਾਣਕਾਰੀ ਦਿੱਤੀ। ਸਮਾਜਵਾਦੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ-  PM ਮੋਦੀ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ, ਤਸਵੀਰਾਂ ਸਾਂਝੀਆਂ ਕਰ ਕੀਤਾ ਯਾਦ

PunjabKesari

ਟਵੀਟ ’ਚ ਦੱਸਿਆ, ‘‘ਸਤਿਕਾਰਯੋਗ ਨੇਤਾਜੀ ਦਾ ਅੱਜ ਮਿਤੀ 10 ਅਕਤੂਬਰ ਨੂੰ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਮਰਹੂਮ ਸਰੀਰ ਨੂੰ ਸੈਫਈ ਲਿਜਾਇਆ ਜਾ ਰਿਹਾ ਹੈ। ਕੱਲ ਮਿਤੀ 11 ਅਕਤੂਬਰ ਨੂੰ ਦੁਪਹਿਰ 3 ਵਜੇ ਸੈਫਈ ’ਚ ਅੰਤਿਮ ਸੰਸਕਾਰ ਹੋਵੇਗਾ।’’

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

PunjabKesari

ਜ਼ਿਕਰਯੋਗ ਹੈ ਕਿ ਸਮਾਜਵਾਦੀ ਪਾਰਟੀ ਸੰਸਥਾਪਕ ਅਤੇ ਸਾਬਕਾ ਰੱਖਿਆ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ’ਚ ਸੋਮਵਾਰ ਸਵੇਰੇ ਕਰੀਬ 8 ਵਜ ਕੇ 16 ਮਿੰਟ ’ਤੇ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਪਿਛਲੀ 2 ਅਕਤੂਬਰ ਨੂੰ ਘੱਟ ਬਲੱਡ ਪ੍ਰੈਸ਼ਰ ਅਤੇ ਆਕਸੀਜਨ ਦੀ ਕਮੀ ਦੀ ਸਮੱਸਿਆ ਹੋਣ ਕਾਰਨ ਹਸਪਤਾਲ ਦੇ ICU ’ਚ ਰੱਖਿਆ ਗਿਆ ਸੀ। 

PunjabKesari


author

Tanu

Content Editor

Related News