ਸਿਹਤ ਫਿਰ ਵਿਗੜ ਕਾਰਨ ਮੁਲਾਇਮ ਸਿੰਘ ਯਾਦਵ ਹਸਪਤਾਲ ''ਚ ਦਾਖਲ

06/24/2019 6:15:49 PM

ਗਾਜੀਆਬਾਦ: ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਸਿਹਤ ਫਿਰ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਟੇ ਕੌਂਸ਼ਾਂਬੀ ਦੇ ਯਸ਼ੋਦਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦਾ ਹਾਲ ਜਾਨਣ ਲਈ ਸਾਬਕਾ ਸਾਂਸਦ ਧਰਮਿੰਦਰ ਯਾਦਵ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਯਾਦਵ ਦੀ ਸਿਹਤ ਵਾਰ-ਵਾਰ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕਈ ਵਾਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪਹਿਲਾਂ ਉਨ੍ਹਾਂ ਨੂੰ ਲਖਨਊਂ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜਿਸ ਦੇ ਬਾਅਦ ਉਨ੍ਹਾਂ ਨੂੰ ਸ਼ੂਗਰ ਦਾ ਲੇਵਲ ਵਧਣ 'ਤੇ ਗੁਰੂਗ੍ਰਾਮ ਦੇ ਮੇਦਾਂਤਾ ਮੇਡੀ ਸਿਟੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਫਿਰ ਸਿਹਤ ਵਿਗੜਨ ਕਾਰਨ ਮੁਲਾਇਮ ਯਾਦਵ ਨੂੰ ਇਲਾਜ ਲਈ ਯਸ਼ੋਦਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਯਸ਼ੋਦਾ ਹਸਪਤਾਲ 'ਚ ਮਾਹਿਰ ਡਾਕਟਰਾਂ ਦਾ ਇਕ ਦਲ ਉਨ੍ਹਾਂ ਦੀ ਦੇਖਰੇਖ 'ਚ ਲੱਗਾ ਹੈ। ਯਾਦਵ ਦੀ ਦੇਖਭਾਲ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਸ਼ੁਗਰ ਦਾ ਪੱਧਰ ਘੱਟ ਹੋਣ 'ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।