ਮੁਲਾਇਮ ਸਿੰਘ ਯਾਦਵ ਦੀ ਹਾਲਤ ਅਜੇ ਵੀ ਨਾਜ਼ੁਕ, ICU ’ਚ ਚੱਲ ਰਿਹੈ ਇਲਾਜ

Wednesday, Oct 05, 2022 - 03:07 PM (IST)

ਮੁਲਾਇਮ ਸਿੰਘ ਯਾਦਵ ਦੀ ਹਾਲਤ ਅਜੇ ਵੀ ਨਾਜ਼ੁਕ, ICU ’ਚ ਚੱਲ ਰਿਹੈ ਇਲਾਜ

ਲਖਨਊ/ਗੁਰੂਗ੍ਰਾਮ- ਸਮਾਜਵਾਦੀ ਪਾਰਟੀ (ਸਪਾ) ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁਲਾਇਮ ਸਿੰਘ ਯਾਦਵ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ICU ਵਿਚ ਦਾਖਲ ਹਨ। ਸਮਾਜਵਾਦੀ ਪਾਰਟੀ ਵਲੋਂ ਅੱਜ ਯਾਨੀ ਕਿ ਬੁੱਧਵਾਰਨੂੰ ਟਵੀਟ ਕੀਤੇ ਗਏ ਹਸਪਤਾਲ ਦੇ ਮੈਡੀਕਲ ਬੁਲੇਟਿਨ ’ਚ ਕਿਹਾ ਗਿਆ ਹੈ ਕਿ ਸਪਾ ਸੰਸਥਾਪਕ ਮੁਲਾਇਮ ਯਾਦਵ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਜੀਵਨ ਬਚਾਉਣ ਵਾਲੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਦੇ ਆਈ. ਸੀ. ਯੂ. ’ਚ ਰੱਖਿਆ ਗਿਆ ਹੈ, ਜਿੱਥੇ ਮਾਹਰ ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਉਨ੍ਹਾਂ ਦੇ ਪੁੱਤਰ ਅਤੇ ਸਪਾ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਪਹੁੰਚੇ ਅਤੇ ਹਾਲ-ਚਾਲ ਜਾਣਿਆ।

PunjabKesari

ਦੱਸ ਦੇਈਏ ਕਿ ਮੁਲਾਇਮ ਸਿੰਘ ਯਾਦਵ ਨੂੰ ਬਲੱਡ ਪ੍ਰੈੱਸ਼ਰ ਅਤੇ ਸਾਹ ਲੈਣ ’ਚ ਤਕਲੀਫ਼ ਕਾਰਨ ਪਹਿਲਾਂ ਵੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਸਪਾ ਦੇ ਸੰਸਥਾਪਕ ਅਤੇ ਸਰਪ੍ਰਸਤ ਯਾਦਵ (82) ਦਾ ਇਸ ਸਾਲ ਅਗਸਤ ਤੋਂ ਮੇਦਾਂਤਾ ਵਿਖੇ ਇਲਾਜ ਚੱਲ ਰਿਹਾ ਹੈ।ਇਸ ਦਰਮਿਆਨ ਯਾਦਵ ਦੀ ਸਿਹਤ ’ਚ ਸੁਧਾਰ ਲਈ ਉਨ੍ਹਾਂ ਦੇ ਜੱਦੀ ਪਿੰਡ ਸੈਫਈ ਸਮੇਤ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਵਿਸ਼ੇਸ਼ ਪ੍ਰਾਰਥਨਾਵਾਂ ਅਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ। 


author

Tanu

Content Editor

Related News