ਸਪਾ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਕੋਰੋਨਾ ਪਾਜ਼ੇਟਿਵ
Wednesday, Oct 14, 2020 - 10:02 PM (IST)
ਨਵੀਂ ਦਿੱਲੀ - ਮੁਲਾਇਮ ਸਿੰਘ ਯਾਦਵ ਕੋਰੋਨਾ ਵਾਇਰਸ ਦੀ ਚਪੇਟ 'ਚ ਆ ਗਏ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਮੁਲਾਇਮ ਸਿੰਘ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਮਾਜਵਾਦੀ ਪਾਰਟੀ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ ਹੈ। ਸਪਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਮਾਜਵਾਦੀ ਪਾਰਟੀ ਸੰਸਥਾਪਕ ਸਨਮਾਨ ਯੋਗ ਨੇਤਾ ਜੀ ਮੁਲਾਇਮ ਸਿੰਘ ਯਾਦਵ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਨਿਗਰਾਨੀ 'ਚ ਇਲਾਜ ਜਾਰੀ ਹੈ। ਫਿਲਹਾਲ ਉਨ੍ਹਾਂ 'ਚ ਕੋਰੋਨਾ ਦੇ ਇੱਕ ਵੀ ਲੱਛਣ ਨਹੀਂ ਹਨ।
ਮੁਲਾਇਮ ਸਿੰਘ ਯਾਦਵ 80 ਸਾਲ ਦੇ ਹਨ। ਉਹ ਪਿਛਲੇ ਕਾਫ਼ੀ ਸਮੇਂ ਤੋਂ ਰਾਜਨੀਤੀ 'ਚ ਇੰਨੇ ਸਰਗਰਮ ਨਹੀਂ ਹਨ। 2012 'ਚ ਬਹੁਮਤ ਮਿਲਣ ਤੋਂ ਬਾਅਦ ਮੁਲਾਇਮ ਸਿੰਘ ਯਾਦਵ ਨੇ ਆਪਣੇ ਬੇਟੇ ਅਖਿਲੇਸ਼ ਯਾਦਵ ਨੂੰ ਯੂ.ਪੀ. ਦਾ ਸੀ.ਐੱਮ. ਬਣਾਇਆ ਸੀ। ਮੁਲਾਇਮ ਸਿੰਘ ਯਾਦਵ ਉੱਤਰ ਪ੍ਰਦੇਸ਼ ਦੇ ਤਿੰਨ ਵਾਰ ਸੀ.ਐੱਮ. ਰਹਿ ਚੁੱਕੇ ਹਨ।