ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

Monday, Oct 10, 2022 - 10:00 AM (IST)

ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਨਵੀਂ ਦਿੱਲੀ (ਵਾਰਤਾ)- ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ 83 ਸਾਲ ਦੇ ਸਨ। ਉਹ ਪਿਛਲੇ ਕਰੀਬ ਡੇਢ ਮਹੀਨੇ ਤੋਂ ਹਸਪਤਾਲ 'ਚ ਦਾਖ਼ਲ ਸਨ। ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਉਹ ਵੈਂਟੀਲੇਟਰ 'ਤੇ ਸਨ।
 

PunjabKesari

ਸ਼੍ਰੀ ਯਾਦਵ ਦੇ ਬੇਟੇ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਹ ਜਾਣਕਾਰੀ ਦਿੱਤੀ,''ਮੇਰੇ ਆਦਰਨੀਯ ਪਿਤਾ ਜੀ ਅਤੇ ਸਾਰਿਆਂ ਦੇ ਨੇਤਾ ਜੀ ਨਹੀਂ ਰਹੇ- ਸ਼੍ਰੀ ਅਖਿਲੇਸ਼ ਯਾਦਵ।'' ਕੇਂਦਰ ਸਰਕਾਰ 'ਚ ਰੱਖਿਆ ਮੰਤਰੀ ਰਹਿ ਚੁੱਕੇ ਸ਼੍ਰੀ ਯਾਦਵ ਦਾ ਜਨਮ 22 ਨਵੰਬਰ 1939 ਨੂੰ ਇਟਾਵਾ ਜ਼ਿਲ੍ਹੇ ਦੇ ਸੈਫਈ 'ਚ ਹੋਇਆ ਸੀ। ਉਹ ਇਸ ਸਮੇਂ ਮੈਨਪੁਰੀ ਤੋਂ ਸੰਸਦ ਮੈਂਬਰ ਸਨ।


author

DIsha

Content Editor

Related News