ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਿੱਲੀ ਦੇ ਸ਼ਕਰਪੁਰ 'ਚ ਝੁਕੀ ਬਹੁਮੰਜ਼ਿਲਾ ਇਮਾਰਤ
Tuesday, Mar 21, 2023 - 11:13 PM (IST)
ਨੈਸ਼ਨਲ ਡੈਸਕ : ਦਿੱਲੀ-ਐੱਨ.ਸੀ.ਆਰ. 'ਚ ਦੇਰ ਰਾਤ ਆਏ ਭੂਚਾਲ ਕਾਰਨ ਰਾਜਧਾਨੀ ਦੇ ਸ਼ਕਰਪੁਰ ਇਲਾਕੇ 'ਚ ਇਕ ਬਹੁ-ਮੰਜ਼ਿਲਾ ਇਮਾਰਤ ਝੁਕ ਗਈ। ਫਾਇਰ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਰਾਤ ਕਰੀਬ 10.20 ਵਜੇ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਡਰਦੇ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ 'ਚੋਂ ਬਾਹਰ ਆ ਗਏ।
ਇਹ ਵੀ ਪੜ੍ਹੋ : ਦਿੱਲੀ-NCR ਸਮੇਤ ਉੱਤਰ ਭਾਰਤ 'ਚ ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਘਰਾਂ ਤੇ ਦਫ਼ਤਰਾਂ 'ਚੋਂ ਨਿਕਲੇ ਬਾਹਰ
ਪੰਜਾਬ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਸਮੇਤ ਦਿੱਲੀ-ਐੱਨਸੀਆਰ ਸਮੇਤ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਅਫਗਾਨਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ, ਕਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਕਿਰਗਿਸਤਾਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਪਹਾੜਾਂ 'ਚ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.7 ਮਾਪੀ ਗਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।