ਲਖਨਊ ’ਚ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗੀ, 7 ਲੋਕ ਜ਼ਖ਼ਮੀ

Wednesday, Jan 25, 2023 - 02:25 AM (IST)

ਲਖਨਊ ’ਚ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗੀ, 7 ਲੋਕ ਜ਼ਖ਼ਮੀ

ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ਇਲਾਕੇ ’ਚ ਮੰਗਲਵਾਰ ਸ਼ਾਮ ਨੂੰ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗਣ ਨਾਲ 7 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਨੇ ਪਹਿਲਾਂ ਦੱਸਿਆ ਸੀ ਕਿ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ਿਮਲਾ ’ਚ ਵਾਪਰਿਆ ਰੂਹ ਕੰਬਾਊ ਹਾਦਸਾ, 700 ਮੀਟਰ ਡੂੰਘੀ ਖੱਡ ’ਚ ਡਿੱਗਾ ਟੈਂਪੂ, 3 ਪੰਜਾਬੀ ਨੌਜਵਾਨਾਂ ਦੀ ਮੌਤ

PunjabKesari

ਮੌਕੇ ’ਤੇ ਮੌਜੂਦ ਉਪ ਮੁੱਖ ਮੰਤਰੀ ਪਾਠਕ ਨੇ ਦੱਸਿਆ ਕਿ ਹਜ਼ਰਤਗੰਜ ’ਚ ਇਮਾਰਤ ਡਿੱਗਣ ਦੀ ਘਟਨਾ ’ਚ 7 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਮੌਤ ਨਹੀਂ ਹੋਈ ਹੈ। ਪਾਠਕ ਨੇ ਸ਼ਾਮ ਨੂੰ ਵਾਪਰੇ ਇਸ ਹਾਦਸੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੀ ਗੱਲ ਆਖਦਿਆਂ ਦੇਰ ਸ਼ਾਮ ਦੱਸਿਆ ਕਿ ਜਦੋਂ ਉਨ੍ਹਾਂ ਲੋਕਾਂ ਨੂੰ ਮਲਬੇ ’ਚੋਂ ਬਾਹਰ ਕੱਢਿਆ ਗਿਆ ਤਾਂ ਉਹ ਬੇਹੋਸ਼ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੋ ਗਿਆ ਸੀ। ਉਨ੍ਹਾਂ ਕਿਹਾ, ‘‘ਪਰ ਹੁਣ ਸਭ ਕੁਝ ਠੀਕ ਹੈ।’’

ਇਹ ਖ਼ਬਰ ਵੀ ਪੜ੍ਹੋ : ‘RRR’ ਦਾ ਜਲਵਾ, ‘ਨਾਟੂ-ਨਾਟੂ’ ਗੀਤ ‘ਓਰਿਜਨਲ ਸੌਂਗ ਕੈਟਾਗਰੀ’ ’ਚ ਆਸਕਰ ਲਈ ਨੌਮੀਨੇਟ

PunjabKesari

ਪਾਠਕ ਨੇ ਕਿਹਾ, ‘‘ਬਚਾਅ ਮੁਹਿੰਮ ਜਾਰੀ ਹੈ। ਐੱਨ. ਡੀ. ਆਰ. ਐੱਫ.-ਐੱਸ. ਡੀ. ਆਰ. ਐੱਫ. (ਦੀ ਟੀਮ) ਮੌਕੇ ’ਤੇ ਪਹੁੰਚ ਗਈ ਹੈ। ਪੁਲਸ ਜਵਾਬ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ। ਸਾਡੀ ਕੋਸ਼ਿਸ਼ ਹੈ ਕਿ ਅਸੀਂ ਆਪਣੇ ਭੈਣਾਂ-ਭਰਾਵਾਂ ਦੀ ਜਾਨ ਬਚਾਈਏ। ਬਚਾਅ ਮੁਹਿੰਮ ਦੌਰਾਨ ਜੋ ਵੀ ਜ਼ਖ਼ਮੀ ਮਿਲ ਰਹੇ ਹਨ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਹੈ।’’ ਪਾਠਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਰ ਮੰਜ਼ਿਲਾ ਇਮਾਰਤ ’ਚ 12 ਫਲੈਟ ਸਨ, ਜਿਨ੍ਹਾਂ ’ਚੋਂ 9 ’ਚ ਲੋਕ ਰਹਿ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਸਪਾਈਸਜੈੱਟ ’ਚ ਯਾਤਰੀ ਨੇ ਏਅਰਹੋਸਟੈੱਸ ਨਾਲ ਕੀਤੀ ਬਦਸਲੂਕੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਵੀਡੀਓ

ਲਖਨਊ ਦੇ ਜ਼ਿਲ੍ਹਾ ਮੈਜਿਸਟ੍ਰੇਟ ਸੂਰਿਆਪਾਲ ਗੰਗਵਾਰ ਤੋਂ ਇਹ ਪੁੱਛੇ ਜਾਣ ’ਤੇ ਕਿ ਕੀ ਭੂਚਾਲ ਕਾਰਨ ਬਹੁਮੰਜ਼ਿਲਾ ਇਮਾਰਤ ਢਹਿ ਗਈ ਤਾਂ ਉਨ੍ਹਾਂ ਕਿਹਾ, ‘‘ਹੁਣ ਕੁਝ ਨਹੀਂ ਕਿਹਾ ਜਾ ਸਕਦਾ।’’ ਇਸ ਦਰਮਿਆਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਂਥ ਨੇ ਹਾਦਸੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਸਮੁੱਚੇ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਮੌਕੇ ’ਤੇ ਜਾ ਕੇ ਰਾਹਤ ਕਾਰਜ ਕਰਵਾਉਣ ਦੇ ਹੁਕਮ ਦਿੱਤੇ, ਨਾਲ ਹੀ ਕਈ ਹਸਪਤਾਲਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਹੈ।


author

Manoj

Content Editor

Related News