ਮੁੰਬਈ :  ਰੋਲਟਾ ਕੰਪਨੀ ਦੀ ਇਮਾਰਤ ''ਚ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

Thursday, Feb 13, 2020 - 04:09 PM (IST)

ਮੁੰਬਈ :  ਰੋਲਟਾ ਕੰਪਨੀ ਦੀ ਇਮਾਰਤ ''ਚ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਮੁੰਬਈ— ਮੁੰਬਈ ਦੇ ਅੰਧੇਰੀ ਈਸਟ 'ਚ ਰੋਲਟਾ ਕੰਪਨੀ 'ਚ ਵੀਰਵਾਰ ਭਾਵ ਅੱਜ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉੱਥੇ ਹੀ ਅੱਗ 'ਚ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।


author

Tanu

Content Editor

Related News