ਮੁੰਬਈ : ਮਾਲਾਬਾਰ ਹਿੱਲਸ ਸਥਿਤ ਇਮਾਰਤ ''ਚ ਲੱਗੀ ਭਿਆਨਕ ਅੱਗ

Wednesday, Feb 05, 2020 - 09:12 PM (IST)

ਮੁੰਬਈ : ਮਾਲਾਬਾਰ ਹਿੱਲਸ ਸਥਿਤ ਇਮਾਰਤ ''ਚ ਲੱਗੀ ਭਿਆਨਕ ਅੱਗ

ਮੁੰਬਈ — ਮੁੰਬਈ ਦੇ ਮਾਲਾਬਾਰ ਹਿੱਲਸ ਦੇ ਹੈਗਿੰਗ ਗਾਰਡਨਜ਼ ਨੇੜੇ ਸਥਿਤ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਰਾਹਤ ਤੇ ਬਚਾਅ ਕਾਰਜ ਜਾਰੀ ਹੈ। ਮੁੰਬਈ ਫਾਇਰ ਬ੍ਰਿਗੇਡ ਦੇ ਮੁਖੀ ਨੇ ਕਿਹਾ ਕਿ ਤਿੰਨ ਲੋਕਾਂ ਨੂੰ ਇਮਾਰਤ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ।


author

Inder Prajapati

Content Editor

Related News