ਮੁੰਬਈ : ਸਕੂਲ ''ਚ 5 ਸਾਲਾ ਬੱਚੀ ਨਾਲ ਜਬਰ ਜ਼ਿਨਾਹ, 51 ਸਾਲ ਦਾ ਦੋਸ਼ੀ ਗ੍ਰਿਫ਼ਤਾਰ

Tuesday, May 24, 2022 - 03:49 PM (IST)

ਮੁੰਬਈ : ਸਕੂਲ ''ਚ 5 ਸਾਲਾ ਬੱਚੀ ਨਾਲ ਜਬਰ ਜ਼ਿਨਾਹ, 51 ਸਾਲ ਦਾ ਦੋਸ਼ੀ ਗ੍ਰਿਫ਼ਤਾਰ

ਮੁੰਬਈ (ਭਾਸ਼ਾ)- ਮੁੰਬਈ ਦੇ ਪੂਰਬੀ ਉਪਨਗਰ ਮੁਲੁੰਡ 'ਚ ਇਕ ਸਕੂਲ ਦੇ ਚਪੜਾਸੀ ਨੂੰ ਸੰਸਥਾ ਦੇ ਕੈਂਪਸ 'ਚ 5 ਸਾਲ ਦੀ ਬੱਚੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਨਵਘਰ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਉਸ ਸਮੇਂ ਵਾਪਰੀ ਜਦੋਂ ਇਲਾਕੇ ਦੀ ਰਹਿਣ ਵਾਲੀ ਬੱਚੀ ਸੋਮਵਾਰ ਨੂੰ ਸਕੂਲ ਦੇ ਮੈਦਾਨ 'ਚ ਖੇਡਣ ਲਈ ਆਈ। ਉਨ੍ਹਾਂ ਕਿਹਾ ਕਿ 51 ਸਾਲਾ ਦੋਸ਼ੀ ਬੱਚੀ ਨੂੰ ਚਾਕਲੇਟ ਦਾ ਲਾਲਚ ਦੇ ਕੇ ਇਕ ਕਮਰੇ 'ਚ ਲੈ ਗਿਆ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ।

ਇਹ ਵੀ ਪੜ੍ਹੋ : ਇੰਦੌਰ 'ਚ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੈ ਚੁਕੀ 80 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਨਾਲ ਮੌਤ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਉਥੋਂ ਦੌੜ ਗਿਆ। ਅਧਿਕਾਰੀ ਨੇ ਦੱਸਿਆ ਕਿ ਘਰ ਪਹੁੰਚਣ 'ਤੇ ਬੱਚੀ ਨੇ ਆਪਣੇ ਮਾਤਾ-ਪਿਤਾ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਗਈ। ਮੁਲਜ਼ਮ ਪਿਛਲੇ 30 ਸਾਲਾਂ ਤੋਂ ਸਕੂਲ 'ਚ ਕੰਮ ਕਰ ਰਿਹਾ ਸੀ। ਪੁਲਸ ਦੇ ਡਿਪਟੀ ਕਮਿਸ਼ਨਰ (ਡੀ.ਸੀ.ਪੀ.) ਪ੍ਰਸ਼ਾਂਤ ਕਦਮ ਨੇ ਦੱਸਿਆ,"ਘਟਨਾ ਬਾਰੇ ਪਤਾ ਲੱਗਣ 'ਤੇ ਅਸੀਂ ਤੁਰੰਤ ਇਕ ਟੀਮ ਬਣਾਈ ਅਤੇ ਦੋਸ਼ੀ ਨੂੰ ਫੜਿਆ। ਆਈ.ਪੀ.ਸੀ. ਦੀ ਧਾਰਾ 376 (ਜਬਰ ਜ਼ਿਨਾਹ) ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਕਾਨੂੰਨ ਨਾਲ ਸੰਬੰਧਤ ਧਾਰਾਵਾਂ ਦੇ ਅਧੀਨ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।''

ਇਹ ਵੀ ਪੜ੍ਹੋ : 12 ਦਿਨਾਂ ਤੋਂ ਲਾਪਤਾ ਹਰਿਆਣਾਵੀ ਸਿੰਗਰ ਦੀ ਲਾਸ਼ ਮਿੱਟੀ 'ਚ ਦੱਬੀ ਮਿਲੀ ਲਾਸ਼

 


author

DIsha

Content Editor

Related News