ਵੱਡੀ ਖ਼ਬਰ: 7 ਮੰਜ਼ਿਲਾ ਇਮਾਰਤ ''ਚ ਲੱਗੀ ਭਿਆਨਕ ਅੱਗ, 2 ਬੱਚਿਆਂ ਸਣੇ ਜ਼ਿੰਦਾ ਸੜੇ 6 ਲੋਕ

10/06/2023 9:18:15 AM

ਗੋਰੇਗਾਓਂ/ਮਹਾਰਾਸ਼ਟਰ (ਏਜੰਸੀ): ਮੁੰਬਈ ਦੇ ਗੋਰੇਗਾਓਂ ਇਲਾਕੇ ਵਿਚ ਸ਼ੁੱਕਰਵਾਰ ਤੜਕੇ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਲੋਕ ਜ਼ਖ਼ਮੀ ਹੋ ਗਏ। ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀ.ਐੱਮ.ਸੀ.) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬੀ.ਐੱਮ.ਸੀ. ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਗ ਆਜ਼ਾਦ ਮੈਦਾਨ ਦੇ ਨੇੜੇ ਐੱਮ.ਜੀ. ਰੋਡ 'ਤੇ ਸਥਿਤ ਜੈ ਭਵਾਨੀ ਬਿਲਡਿੰਗ 'ਚ ਸਵੇਰੇ 3 ਵਜੇ ਦੇ ਕਰੀਬ ਲੱਗੀ, ਜੋ ਲੈਵਲ 2 ਸ਼੍ਰੇਣੀ ਦੀ ਸੀ। 7 ਮੰਜ਼ਿਲਾ ਇਹ ਇਮਾਰਤ ਗੋਰੇਗਾਓਂ ਪੱਛਮ ਦੇ ਆਜ਼ਾਦ ਨਗਰ ਇਲਾਕੇ ਵਿਚ ਸਥਿਤ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨਾਂ ਲਈ ਅਹਿਮ ਖ਼ਬਰ, ਰੁਜ਼ਗਾਰ ਦੇਣ ਲਈ ਸਰਕਾਰ ਨੇ ਬਣਾਈ ਇਹ ਯੋਜਨਾ

ਅਧਿਕਾਰੀ ਨੇ ਦੱਸਿਆ ਕਿ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਜੋਗੇਸ਼ਵਰੀ ਦੇ ਟਰਾਮਾ ਸੈਂਟਰ ਅਤੇ ਜੁਹੂ ਦੇ ਕੂਪਰ ਹਸਪਤਾਲ ਵਿੱਚ ਲਿਜਾਇਆ ਗਿਆ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਦੋ ਬੱਚਿਆਂ ਅਤੇ ਦੋ ਔਰਤਾਂ ਸਮੇਤ 6 ਲੋਕਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਹੋਰ ਜ਼ਖ਼ਮੀਆਂ ਦਾ ਦੋਵਾਂ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਵਿਭਾਗ ਨੂੰ ਕਰੀਬ 4 ਘੰਟੇ ਦਾ ਸਮਾਂ ਲੱਗਾ। ਅੱਗ ਬੁਝਾਉਣ ਦੇ ਕੰਮ ਵਿੱਚ 8 ਫਾਇਰ ਇੰਜਣਾਂ ਅਤੇ ਹੋਰ ਸਾਜ਼ੋ-ਸਾਮਾਨ ਦੀ ਵਰਤੋਂ ਕੀਤੀ ਗਈ।

ਇਹ ਵੀ ਪੜ੍ਹੋ: ਨਹੀਂ ਮਿਲ ਰਿਹਾ 'ਅਸ਼ੀਰਵਾਦ' ਸਕੀਮ ਦਾ ਲਾਭ, 11 ਮਹੀਨਿਆਂ ਤੋਂ ਇੰਤਜ਼ਾਰ 'ਚ ਬੈਠੀਆਂ ਨੇ ਕੁੜੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News