ਮੁੰਬਈ ''ਚ ਤੂਫ਼ਾਨ ਨੇ ਮਚਾਈ ਤਬਾਹੀ, ਹੋਰਡਿੰਗ ਡਿੱਗਣ ਕਾਰਨ 35 ਲੋਕ ਜ਼ਖ਼ਮੀ, 100 ਦੇ ਦੱਬੇ ਹੋਣ ਦਾ ਖ਼ਦਸ਼ਾ

05/13/2024 8:04:45 PM

ਮੁੰਬਈ- ਮੁੰਬਈ ਦੇ ਘਾਟਕੋਪਰ ਇਲਾਕੇ 'ਚ ਸੋਮਵਾਰ ਨੂੰ ਭਾਰੀ ਮੀਂਹ ਅਤੇ ਤੂਫ਼ਾਨ ਦੌਰਾਨ ਇਕ ਪੈਟਰੋਲ ਪੰਪ 'ਤੇ ਇਕ ਹੋਰਡਿੰਗ ਡਿੱਗ ਗਿਆ, ਜਿਸ ਕਾਰਨ 35 ਲੋਕ ਜ਼ਖ਼ਮੀ ਹੋ ਗਏ, ਜਦੋਂ ਕਿ 100 ਦੇ ਦੱਬੇ ਜਾਣ ਦਾ ਖ਼ਦਸ਼ਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸ਼ਾਮ 4.30 ਵਜੇ ਦੇ ਕਰੀਬ ਛੇਦਨਗਰ ਜਿਮਖਾਨਾ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਪੁਲਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਘੱਟੋ-ਘੱਟ 35 ਲੋਕ ਜ਼ਖ਼ਮੀ ਹੋਏ ਹਨ, ਜਦਕਿ 100 ਹੋਰਾਂ ਦੇ ਹੋਰਡਿੰਗ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।

Scary visuals from Eastern Express Highway, Ghatkopar. #MumbaiRains https://t.co/emJOZ9eb6K pic.twitter.com/RZxN8x9Im0

— Mumbai Rains (@rushikesh_agre_) May 13, 2024

ਉਨ੍ਹਾਂ ਕਿਹਾ ਕਿ ਮੌਕੇ 'ਤੇ ਐਂਬੂਲੈਂਸਾਂ ਨੂੰ ਵੀ ਭੇਜਿਆ ਗਿਆ ਹੈ। ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (ਬੀ.ਐੱਮ.ਸੀ.) ਦੇ ਕਮਿਸ਼ਨਰ ਭੂਸ਼ਣ ਗਗਰਾਨੀ ਨੇ ਕਿਹਾ ਕਿ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀ ਇੱਕ ਟੀਮ ਵੀ ਬਚਾਅ ਕਾਰਜਾਂ ਲਈ ਮੌਕੇ 'ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਲਈ ਕਰੇਨ ਅਤੇ ਗੈਸ ਕਟਰ ਵੀ ਮੌਕੇ 'ਤੇ ਭੇਜੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਨਗਰ ਨਿਗਮ ਦੁਆਰਾ ਚਲਾਏ ਜਾਂਦੇ ਰਾਜਾਵਾੜੀ ਹਸਪਤਾਲ 'ਚ ਲਿਜਾਇਆ ਗਿਆ ਹੈ।


Rakesh

Content Editor

Related News