ਜੈਸ਼ ਦੇ ਨਿਸ਼ਾਨੇ ''ਤੇ ਫਿਰ ਮੁੰਬਈ, ਕਰ ਸਕਦਾ ਹੈ ਅੱਤਵਾਦੀ ਹਮਲਾ

08/08/2019 1:29:18 AM

ਨਵੀਂ ਦਿੱਲੀ— ਇਕ ਵਾਰ ਫਿਰ ਤੋਂ ਮੁੰਬਈ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ। ਪਾਕਿਸਤਾਨ ਸਥਿਤ ਅਤਵਾਦੀ ਸਮੂਹ ਜੈਸ਼-ਏ-ਮੁਹੰਮਦ ਜੰਮੂ-ਕਸ਼ਮੀਰ ਵਿਚ ਸੁਰੱਖਿਆ ਫੋਰਸਾਂ ਦੇ ਨਾਲ-ਨਾਲ ਮੁੰਬਈ'ਤੇ ਵੀ ਅੱਤਵਾਦੀ ਹਮਲੇ ਕਰਨ ਦੀ ਫਿਰਾਕ ਵਿਚ ਹੈ। ਉਕਤ ਜਾਣਕਾਰੀ ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਵਿਚ ਆਰਟੀਕਲ-370 ਹਟਾਉਣ ਤੋਂ ਬਾਅਦ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਭਾਰਤ ਖਿਲਾਫ ਅਤਵਾਦੀ ਹਮਲਾ ਕਰਨ ਦੀ ਸਜ਼ਿਸ਼ ਰੱਚ ਰਹੇ ਹਨ, ਜਿਸਦਾ ਟਾਰਗੇਟ ਮੁੰਬਈ ਨੂੰ ਤਬਾਹ ਕਰਨ ਦਾ ਹੋ ਸਕਦਾ ਹੈ।

ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਜੰਮੂ ਕਸ਼ਮੀਰ ਤੋਂ ਆਰਟੀਕਲ 370 ਹਟਣ ਨਾਲ ਭਾਰਤ 'ਚ ਪੁਲਵਾਮਾ ਵਰਗੇ ਅੱਤਵਾਦੀ ਹਮਲੇ ਹੋ ਸਕਦੇ ਹਨ। ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਸੂਬਾ ਦਾ ਦਰਜਾ ਖੋਹ ਲਿਆ ਗਿਆ ਹੈ ਅਤੇ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪਾਸ ਕਰਵਾ ਕੇ ਸਰਕਾਰ ਨੇ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਸੂਬਾ ਬਣਾ ਦਿੱਤਾ ਹੈ। ਇਸ ਦੇ ਬਾਅਦ ਤੋਂ ਪਾਕਿਸਤਾਨ ਤੇ ਭਾਰਤ ਵਿਚਾਲੇ ਤਣਾਅ ਦੀ ਸਥਿਤੀ ਵਧ ਗਈ ਹੈ। ਇਮਰਾਨ ਖਾਨ ਦਾ ਇਹ ਅਜਿਹਾ ਬਿਆਨ ਹੈ ਜਿਸ ਨੂੰ ਪਾਕਿਸਤਾਨ ਵੱਲੋਂ ਅੱਤਵਾਦੀ ਸਮੂਹਾਂ ਨੂੰ ਆਪਣਾ ਸਮਰਥਨ ਦੇਣ ਦੀ ਕੋਸ਼ਿਸ਼ ਕਰਨ ਦੇ ਸੰਕੇਤ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਨੂੰ ਅਸਥਿਰ ਕਰਨ ਤੇ ਘਾਟੀ 'ਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਪਾਕਿਸਤਾਨ ਅੱਤਵਾਦੀ ਸਮੂਹਾਂ ਨੂੰ ਬੜ੍ਹਾਵਾ ਦੇ ਸਕਦਾ ਹੈ।

Inder Prajapati

This news is Content Editor Inder Prajapati