‘ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ’ ਪ੍ਰਾਜੈਕਟ ’ਤੇ ਜਾਪਾਨ ਦੇ ਸਾਬਕਾ ਮੰਤਰੀ ਦੇ ਦੋਸ਼ ਖਾਰਜ
Saturday, Jul 18, 2026 - 12:35 PM (IST)
ਨਵੀਂ ਦਿੱਲੀ (ਏਜੰਸੀ)- ਭਾਰਤ ਨੇ ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰਾਜੈਕਟ ਵਿਚ ਦੇਰੀ ਸਬੰਧੀ ਜਾਪਾਨ ਦੇ ਇਕ ਸਾਬਕਾ ਮੰਤਰੀ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਨੂੰ ਉਨ੍ਹਾਂ ਦੀ ਨਿੱਜੀ ਰਾਏ ਦੱਸਿਆ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਪ੍ਰਾਜੈਕਟ ’ਤੇ ਗੱਲਬਾਤ ਸਹੀ ਤਰੀਕੇ ਨਾਲ ਚੱਲ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ ਨੂੰ ਇੱਥੇ ਇਸ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਮੁੰਬਈ-ਅਹਿਮਦਾਬਾਦ ਹਾਈ ਸਪੀਡ ਟਰੇਨ ਪ੍ਰਾਜੈਕਟ ’ਤੇ ਭਾਰਤ ਅਤੇ ਜਾਪਾਨ ਵਿਚਾਲੇ ਗੱਲਬਾਤ ਸਹੀ ਤਰੀਕੇ ਨਾਲ ਅੱਗੇ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਜਾਪਾਨ ਦੇ ਮੰਤਰੀ ਦੀ ਟਿੱਪਣੀ ਉਨ੍ਹਾਂ ਦੇ ਨਿੱਜੀ ਵਿਚਾਰ ਹਨ ਅਤੇ ਇਹ ਤੱਥਾਂ ਤੋਂ ਵੱਖਰੀ ਹੈ। ਬੁਲਾਰੇ ਨੇ ਕਿਹਾ ਕਿ ਜਾਪਾਨ ਵੱਲੋਂ ਈ-20 ਟਰੇਨ ਦੀ ਸਪਲਾਈ ਸਾਲ 2030 ਦੇ ਸ਼ੁਰੂ ਵਿਚ ਹੋਵੇਗੀ। ਇਸ ਪ੍ਰਾਜੈਕਟ ਦੇ ਪਹਿਲੇ ਹਿੱਸੇ ’ਤੇ 2027 ਵਿਚ ਸੰਚਾਲਨ ਸ਼ੁਰੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਜਾਪਾਨ ਦੇ ਸਾਬਕਾ ਮੰਤਰੀ ਹਿਦੇਕੀ ਮੇਖਾਰਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਭਾਰਤ ’ਤੇ ਪ੍ਰਾਜੈਕਟ ਵਿਚ ਦੇਰੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਭਾਰਤ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਨਹੀਂ ਕਰਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
